ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਤੇ ਇੱਟਾਂ ਰੋੜਿਆਂ ਨਾਲ ਕੀਤਾ ਹਮਲਾ, ਘਟਨਾ ਸੀ.ਸੀ.ਟੀ.ਵੀ.’ਚ ਕੈਦ

Sunday, Oct 15, 2023 - 06:51 PM (IST)

ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਤੇ ਇੱਟਾਂ ਰੋੜਿਆਂ ਨਾਲ ਕੀਤਾ ਹਮਲਾ, ਘਟਨਾ ਸੀ.ਸੀ.ਟੀ.ਵੀ.’ਚ ਕੈਦ

ਗੁਰਦਾਸਪੁਰ (ਜ.ਬ.)- ਬੀਤੇ ਦਿਨ ਗੁਰਦਾਸਪੁਰ ਨੇੜਲੇ ਪਿੰਡ ਹਯਾਤਨਗਰ ਅੰਦਰ ਦੋ ਧੜਿਆਂ ਦੀ ਆਪਸੀ ਲੜਾਈ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਜਦੋਂ ਲੜ ਰਹੀਆਂ ਦੋਵਾਂ ਧਿਰਾਂ ਵਿਚ ਇਕ ਧੜੇ ਨਾਲ ਸਬੰਧਿਤ ਵਿਅਕਤੀ ਕਿਸੇ ਦੇ ਘਰ ਵੜ ਗਿਆ ਤਾਂ ਉਸ ਦੇ ਪਿੱਛੇ ਦਰਜਨ ਤੋਂ ਜ਼ਿਆਦਾ ਹਮਲਾਵਰਾਂ ਨੇ ਉਕਤ ਘਰ 'ਤੇ ਹੀ ਹਮਲਾ ਕਰ ਦਿੱਤਾ ਜਿਸ ਦੌਰਾਨ ਘਰ ਦੇ ਮਾਲਕ ਨੂੰ ਜ਼ਖਮੀ ਕਰ ਕੇ ਉਕਤ ਹਮਲਾਵਰ ਫ਼ਰਾਰ ਹੋ ਗਏ। ਜ਼ਖ਼ਮੀ ਜਸਬੀਰ ਸਿੰਘ ਪੁੱਤਰ ਤਰਲੋਕ ਸਿੰਘ ਨਿਵਾਸੀ ਹਯਾਤ ਨਗਰ ਗੁਰਦਾਸਪੁਰ ਨੇ ਦੱਸਿਆ ਇਕ ਭਾਈਚਾਰੇ ਦੀਆਂ ਦੋ ਧਿਰਾਂ ਵਿਚ ਝਗੜਾ ਹੋ ਗਿਆ ਜਿਸ ਦੌਰਾਨ ਇਕ ਧੜੇ ਨੇ ਪਿੰਡ ਤੋਂ ਬਾਹਰੋਂ ਵੱਡੀ ਗਿਣਤੀ ਵਿੱਚ ਹਮਲਾਵਰ ਬੁਲਾ ਲਏ। ਇਸ ਦੌਰਾਨ ਇਕ ਵਿਅਕਤੀ ਉਨ੍ਹਾਂ ਦੇ ਘਰ ਵੜ ਗਿਆ ਜਿਸ ਦੇ ਮਗਰ ਆਏ ਹਮਲਾਵਰਾਂ ਨੇ ਘਰ ਵਿੱਚ ਆ ਕੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਇੱਟਾਂ ਰੋੜੇ ਮਾਰ ਕੇ ਸ਼ੀਸ਼ਿਆਂ ਸਮੇਤ ਹੋਰ ਸਾਮਾਨ ਤੋੜ ਦਿੱਤਾ। ਉਸ ਨੇ ਦੱਸਿਆ ਇਕ ਉਸ ਦੀ ਪਤਨੀ ਬੱਚਿਆਂ ਨੂੰ ਟਿਊਸ਼ਨ ਪੜ੍ਹਾ ਰਹੀ ਸੀ ਜਿਸ ਦੌਰਾਨ ਬੱਚਿਆਂ ਨੂੰ ਬਚਾਉਣ ਲਈ ਜਦੋਂ ਉਹ ਅੱਗੇ ਆਇਆ ਤਾਂ ਹਮਲਾਵਰਾਂ ਨੇ ਹਮਲਾ ਕਰਕੇ ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ-  ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ

PunjabKesari

ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ। ਪੀੜਤ ਨੇ ਕਿਹਾ ਕਿ ਉਸ ਦੀ ਜੇਬ ਵਿਚ 50 ਹਜ਼ਾਰ ਰੁਪਏ ਸਨ ਜਿਨ੍ਹਾਂ ਨੂੰ ਹਮਲਾਵਰ ਕੱਢ ਕੇ ਫ਼ਰਾਰ ਹੋ ਗਏ ਤੇ ਘਰ ਵਿਚ ਖੜ੍ਹੇ ਮੋਟਰਸਾਈਕਲ ਵੀ ਤੋੜ ਦਿੱਤੇ। ਉਸ ਨੇ ਪੁਲਸ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਕਿਹਾ ਕਿ ਮੈਡੀਕਲ ਰਿਪੋਰਟ ਅਤੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਕਸੂਰਵਾਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਤਰਨਤਾਰਨ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News