ਸਕੂਟਰੀ ’ਤੇ ਜਾ ਰਹੇ 2 ਨੌਜਵਾਨਾਂ ’ਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ
Thursday, Jul 11, 2024 - 02:03 PM (IST)
ਪਠਾਨਕੋਟ (ਸ਼ਾਰਦਾ)- ਸ਼ਾਮ 5 ਵਜੇ ਦੇ ਕਰੀਬ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਖੇ ਹਾਊਸਿੰਗ ਬੋਰਡ ਕਾਲੋਨੀ ਨਾਲ ਹਾਈਵੇ ਨੂੰ ਨਿਕਲਣ ਵਾਲੇ ਲਿੰਕ ਰੋਡ ’ਤੇ ਸਥਿਤ ਦੁਕਾਨਾਂ ਅੱਗੇ ਸਕੂਟਰੀ ’ਤੇ ਜਾ ਰਹੇ 2 ਨੌਜਵਾਨਾਂ ’ਤੇ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਆਸੇ-ਪਾਸੇ ਦੇ ਦੁਕਾਨਦਾਰਾਂ ’ਚ ਦਹਿਸ਼ਤ ਫੈਲ ਗਈ। ਘਟਨਾ ਦਾ ਪਤਾ ਚੱਲਦੇ ਹੀ ਪਹਿਲਾਂ ਡਵੀਜ਼ਨ ਨੰ.2 ਦੇ ਮੁਖੀ ਸ਼ੋਹਰਤ ਮਾਨ ਮੌਕੇ ’ਤੇ ਪੁੱਜ ਕੇ ਗੋਲੀ ਦੇ ਖੋਲਾਂ ਦਾ ਨਿਰੀਖਣ ਕੀਤਾ।
ਇਹ ਵੀ ਪੜ੍ਹੋ- GNDU ਦੀ ਵੱਡੀ ਤਿਆਰੀ, ਹੁਣ ਪੰਜਾਬੀ 'ਚ ਹੋਵੇਗੀ ਇੰਜੀਨੀਅਰਿੰਗ ਦੀ ਪੜ੍ਹਾਈ
ਪੀੜਤ ਨੌਜਵਾਨ ਮਾਨਵ ਉਰਫ ਮਨੂ ਅਤੇ ਅਜੇਪਾਲ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਕਿਸੇ ਕੰਮ ਲਈ ਜਾ ਰਹੇ ਸੀ। ਇਸ ਦੌਰਾਨ ਸਾਹਮਣੇ ਦੁਕਾਨ ’ਤੇ ਖੜ੍ਹੇ 2 ਨੌਜਵਾਨਾਂ ਨੇ ਉਨ੍ਹਾਂ ਨੂੰ ਘੂਰਿਆ ਅਤੇ ਕੁਝ ਕਿਹਾ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਉਸ ਦਾ ਜਵਾਬ ਦਿੱਤਾ ਤਾਂ ਉਨ੍ਹਾਂ ਨੇ ਰਿਵਾਲਵਰ ਕੱਢ ਕੇ ਸਿੱਧਾ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਹਮਲਾਵਰਾਂ ਵੱਲੋਂ ਕੀਤੇ ਗਏ ਫਾਇਰ ਨੌਜਵਾਨਾਂ ਨੂੰ ਲੱਗਣ ਦੀ ਬਜਾਏ ਮਿਸ ਹੋ ਗਏ, ਜਿਨ੍ਹਾਂ ’ਚੋਂ ਇਕ ਫਾਇਰ ਸਕੂਟਰੀ ਦੇ ਅਗਲੇ ਹਿੱਸੇ ’ਚ ਲੱਗਾ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਇਸ ਤੋਂ ਬਾਅਦ ਡੀ. ਐੱਸ. ਪੀ. ਸਿਟੀ ਸੁਮੀਰ ਸਿੰਘ ਮਾਨ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰ ਕਰ ਦਿੱਤੀ ਹੈ। ਡੀ. ਐੱਸ. ਪੀ. ਮਾਨ ਨੇ ਦੱਸਿਆ ਕਿ ਇਹ ਦੋ ਪੱਖਾਂ ’ਚ ਪੁਰਾਣੀ ਰੰਜਿਸ਼ ਦਾ ਮਾਮਲਾ ਹੈ, ਹਮਲਾਵਰਾਂ ਦੀ ਪਛਾਣ ਲਗਭਗ ਹੋ ਚੁੱਕੀ ਹੈ ਜੋ 7-8 ਦੇ ਕਰੀਬ ਸਨ, ਜਿਨ੍ਹਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਦੂਜੇ ਪਾਸੇ ਜਿਸ ਦੁਕਾਨ ਦੇ ਅੱਗੇ ਹਮਲਾਵਰਾਂ ਨੇ ਹਮਲਾ ਕੀਤਾ ਹੈ, ਉਕਤ ਨੌਜਵਾਨ ਕੋਲੋਂ ਵੀ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8