ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
Saturday, Jan 27, 2024 - 03:04 PM (IST)
ਅੰਮ੍ਰਿਤਸਰ (ਸਰਬਜੀਤ)- ਸਿੱਖ ਕੌਮ ਦੇ ਮਹਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਰੂਹਾਨੀ ਨਗਰ ਕੀਰਤਨ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਸ਼ਹੀਦਾਂ ਦੀ ਅਗਵਾਈ ਹੇਠ ਆਰੰਭ ਹੋਇਆ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਨੀਵਾਰ ਯਾਨੀ ਅੱਜ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਗਰੇਜ਼ੀ ਮਹੀਨੇ ਅਨੁਸਾਰ ਸੰਗਤਾਂ ਵਲੋਂ ਬੀਤੇ ਦਿਨ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਜੇਕਰ ਦੇਸੀ ਮਹੀਨੇ ਦੇ ਹਿਸਾਬ 'ਤੇ ਨਜ਼ਰ ਮਾਰੀਏ ਤਾਂ ਬਾਬਾ ਜੀ ਦਾ ਜਨਮ 14 ਮਾਘ 1682 ਈ: ਨੂੰ ਪੋਹਵਿੰਡ ਵਿਖੇ ਹੋਇਆ ਸੀ, ਜੋ ਕਿ ਸ਼ਨੀਵਾਰ ਯਾਨੀ ਅੱਜ 14 ਮਾਘ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ
ਭਾਈ ਮਲਕੀਤ ਸਿੰਘ ਨੇ ਕਿਹਾ ਆਪਣੇ ਬੱਚਿਆਂ ਨੂੰ ਗੁਰੂ ਘਰ ਦੀ ਬਾਣੀ ਨਾਲ ਜੋੜੋ। ਉਨ੍ਹਾਂ ਕਿਹਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦਾ ਬਦਲਾ ਲੈਣ ਵਾਸਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦੀ ਪ੍ਰਾਪਤ ਕੀਤੀ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8