ਕੜਾਕੇ ਦੀ ਪੈ ਰਹੀ ਠੰਡ ਨੇ ਫ਼ੜਿਆ ਜ਼ੋਰ, ਸੰਘਣੀ ਧੁੰਦ ਪੈਣ ਨਾਲ ਠੰਡ ’ਚ ਹੋਇਆ ਵਾਧਾ
Tuesday, Jan 07, 2025 - 06:26 PM (IST)
ਤਰਨਤਾਰਨ (ਵਾਲੀਆ)-ਕੜਾਕੇ ਦੀ ਸਰਦੀ ਨੇ ਆਪਣਾ ਜ਼ੋਰ ਫੜ ਲਿਆ ਹੈ, ਜਿਸ ਕਾਰਨ ਠੰਡ ਵਿਚ ਹੋਰ ਵਾਧਾ ਹੋ ਗਿਆ ਹੈ। ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਸਵੇਰ ਅਤੇ ਸ਼ਾਮ ਸਮੇਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਭਾਰੀ ਠੰਡ ਪੈਣ ਦੇ ਕਾਰਨ ਲੋਕਾਂ ਵੱਲੋਂ ਘਰਾਂ ਤੋਂ ਬਾਹਰ ਨਿਕਲਣ ਸਮੇਂ ਮੂੰਹ-ਸਿਰ ਢੱਕ ਕੇ ਘਰੋਂ ਬਾਹਰ ਨਿਕਲਿਆ ਜਾ ਰਿਹਾ ਹੈ, ਉਥੇ ਆਪਣੇ ਬੱਚਿਆਂ ਨੂੰ ਵੀ ਠੰਡ ਦੇ ਚੱਲਦਿਆਂ ਘਰਾਂ ਤੋਂ ਬਾਹਰ ਕੱਢਣ ਤੋਂ ਰੋਕਿਆ ਜਾ ਰਿਹਾ ਹੈ। ਠੰਡ ਵੱਧਣ ਕਾਰਨ ਬਾਜ਼ਾਰਾਂ ਵਿਚ ਵੀ ਰੌਕਣਾਂ ਘੱਟ ਹੀ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਜ਼ਿਆਦਾਤਰ ਲੋਕ ਲੋੜ ਪੈਣ ’ਤੇ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ।
ਇਹ ਵੀ ਪੜ੍ਹੋ- ਲੁਧਿਆਣਾ 'ਚ ਮਹਿਲਾ ਬਣੇਗੀ ਮੇਅਰ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਦੁਕਾਨਦਾਰਾਂ ਵੱਲੋਂ ਅੱਗ ਬਾਲ ਕੇ ਠੰਡ ਤੋਂ ਆਪਣਾ ਬਚਾਅ ਕੀਤਾ ਜਾ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਠੰਡ ਵੱਧਣ ਕਾਰਨ ਕੰਮਕਾਜ ਕਰਨਾ ਔਖਾ ਹੋ ਗਿਆ ਹੈ ਅਤੇ ਹੱਥਾਂ-ਪੈਰਾਂ ਨੂੰ ਸੁੰਨ ਚੜ੍ਹ ਰਹੀ ਹੈ, ਜਿਸ ਦੇ ਚੱਲਦਿਆਂ ਅੱਗ ਬਾਲ ਕੇ ਉਹ ਅਤੇ ਉਨ੍ਹਾਂ ਦੇ ਕਾਮੇ ਕੰਮ ਕਰ ਰਹੇ ਹਨ। ਕੜਾਕੇ ਦੀ ਠੰਡ ਦੇ ਚੱਲਦਿਆਂ ਮਜ਼ਦੂਰ ਵਰਗ ਵੀ ਕੰਮਕਾਜ ਨਾ ਮਿਲਣ ਕਾਰਨ ਵੇਹਲਾ ਹੋ ਗਿਆ ਹੈ ਕਿਉਂਕਿ ਠੰਡ ਦੇ ਚੱਲਦਿਆਂ ਲੋਕਾਂ ਵੱਲੋਂ ਨਿਰਮਾਣ ਆਦਿ ਦੇ ਕੰਮਕਾਜ ਘੱਟ ਕਰਵਾਏ ਜਾ ਰਹੇ ਹਨ, ਜਿਸ ਕਾਰਨ ਮਜ਼ਦੂਰਾਂ ਨੂੰ ਕੰਮਕਾਜ ਆਦਿ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਘਰਾਂ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਦੂਸਰੇ ਪਾਸੇ ਕੜਾਕੇ ਦੀ ਠੰਡ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਠੰਡ ਤੋਂ ਬਚਾਅ ਲਈ ਐਡਵਾਈਜਾਰੀ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8