ਦੇਸ਼ ਤੇ ਸਮਾਜ ’ਚ ਤ੍ਰੇੜਾਂ ਭਰਨ ਲਈ ਕੁੜੱਤਣ ਖ਼ਤਮ ਕਰੇ ਸੱਤਾਧਾਰੀ ਅਤੇ ਵਿਰੋਧੀ ਧਿਰ : ਡਾ. ਅਸ਼ਵਨੀ ਕੁਮਾਰ

Monday, Jul 31, 2023 - 05:32 PM (IST)

ਦੇਸ਼ ਤੇ ਸਮਾਜ ’ਚ ਤ੍ਰੇੜਾਂ ਭਰਨ ਲਈ ਕੁੜੱਤਣ ਖ਼ਤਮ ਕਰੇ ਸੱਤਾਧਾਰੀ ਅਤੇ ਵਿਰੋਧੀ ਧਿਰ : ਡਾ. ਅਸ਼ਵਨੀ ਕੁਮਾਰ

ਗੁਰਦਾਸਪੁਰ (ਹਰਮਨ)- ਅੱਜ ਦੇਸ਼ ਦੇ ਸਾਬਕਾ ਕਾਨੂੰਨ ਮੰਤਰੀ ਡਾ. ਅਸ਼ਵਨੀ ਕੁਮਾਰ ਨੇ ਦੇਸ਼ ਅਤੇ ਪੰਜਾਬ ਅੰਦਰ ਵਾਪਰ ਰਹੇ ਸਿਆਸੀ ਘਟਨਾਕ੍ਰਮ ਅਤੇ ਸਰਕਾਰਾਂ ਦੀ ਕਾਰਗੁਜ਼ਾਰੀ ਸਬੰਧੀ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਦੀ ਸਿਆਸਤ ਇਕ ਵੱਡਾ ਮੋੜ ਲੈ ਰਹੀ ਹੈ। ਭਾਰਤੀ ਜਨਤਾ ਪਾਰਟੀ ਅੱਜ ਜਿਥੇ ਪ੍ਰਮੁੱਖ ਧਿਰ ਬਣ ਕੇ ਉਭਰੀ ਹੈ, ਉਥੇ ਖੇਤਰੀ ਪਾਰਟੀਆਂ ਵੀ ਵੱਡੀ ਭੂਮਿਕਾ ਨਿਭਾਉਣ ਦੀ ਤਿਆਰੀ ਕਰ ਰਹੀਆਂ ਹਨ। ਦੇਸ਼ ਦੀ ਉਭਰਦੀ ਸਿਆਸਤ ਆਉਣ ਵਾਲੇ ਦਿਨਾਂ ਵਿਚ ਦੇਸ਼ ਦੇ ਸੰਘੀ ਢਾਂਚੇ ਦੇ ਉਭਾਰ ’ਤੇ ਅਸਰ ਪਾਵੇਗੀ ਪਰ ਇਹ ਸਿਆਸਤ ਕਿਹੋ ਜਿਹਾ ਮੋੜ ਲੈਂਦੀ ਹੈ, ਇਹ ਦੇਸ਼ ਦੇ ਲੋਕਾਂ ਦੇ ਅਹਿਸਾਸ ’ਤੇ ਨਿਰਭਰ ਕਰੇਗਾ।

ਇਹ ਵੀ ਪੜ੍ਹੋ- ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ

ਡਾ. ਕੁਮਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਸੁਹਿਰਦਤਾ ਅਤੇ ਏਕਤਾ ਦੀ ਲੋੜ ਹੈ ਕਿਉਂਕਿ ਮਣੀਪੁਰ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਤਣਾਅ ਦਾ ਵਾਤਾਵਰਣ ਚੱਲ ਰਿਹਾ ਹੈ। ਮਣੀਪੁਰ ਦੀ ਸਥਿਤੀ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਸੀ. ਬੀ. ਆਈ. ਨੇ ਜੋ ਕਾਰਵਾਈ ਕੀਤੀ ਹੈ, ਉਹ ਜ਼ਰੂਰੀ ਸੀ ਪਰ ਜੇ ਇਹ ਕਾਰਵਾਈ ਪਹਿਲਾਂ ਕੀਤੀ ਜਾਂਦੀ ਤਾਂ ਇਸ ਦਾ ਪ੍ਰਭਾਵ ਹੋਰ ਵੀ ਬਿਹਤਰ ਹੁੰਦਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਅਤੇ ਵਿਰੋਧੀ ਧਿਰਾਂ ਨੂੰ ਆਪਣੀ ਸਿਆਸਤ ਅਤੇ ਸੋਚ ਵਿਚ ਬਦਲਾਅ ਲਿਆ ਕੇ ਕੁੜੱਤਣ ਖ਼ਤਮ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਅਤੇ ਸਮਾਜ ਵਿਚ ਤ੍ਰੇੜਾਂ ਨੂੰ ਭਰਿਆ ਜਾ ਸਕੇ।

ਇਹ ਵੀ ਪੜ੍ਹੋ- ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ

ਪੰਜਾਬ ਦੀ ਸਿਆਸਤ ਬਾਰੇ ਡਾ. ਕੁਮਾਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਹੋਣ ਲਗਭਗ ਯਕੀਨੀ ਹੈ ਅਤੇ ਜੇਕਰ ਇਹ ਗਠਜੋੜ ਹੋ ਗਿਆ ਤਾਂ ਆਉਣ ਵਾਲੀਆਂ ਚੋਣ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ ਦਰਮਿਆਨ ਹੋਵੇਗਾ ਪਰ ਜੇਕਰ ਗਠਜੋੜ ਨਾ ਹੋਇਆ ਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਮੁੱਖ ਮੁਕਾਬਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਉਭਰਨ ਦੇ ਬਾਅਦ ਵੱਡਾ ਬਦਲਾਅ ਆਇਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ’ਚ ਡੇਂਗੂ ਦਾ ਵਧਿਆ ਖ਼ਤਰਾ, ਹੁਣ ਤੱਕ 19 ਮਰੀਜ਼ ਆਏ ਸਾਹਮਣੇ

ਉਨ੍ਹਾਂ ਕਿਹਾ ਕਿ ਪੰਜਾਬ ਦਾ ਅਜਿਹਾ ਆਰਥਿਕ ਵਿਕਾਸ ਹੋਣਾ ਚਾਹੀਦਾ ਹੈ, ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹੋਣ ਅਤੇ ਅਜਿਹਾ ਵਿਕਾਸ ਸੂਬੇ ਦੀ ਪਹਿਲੀ ਪਹਿਲ ਹੈ। ਚਹੁੰਮੁਖੀ ਆਰਥਿਕ ਵਿਕਾਸ ਅਤੇ ਵੱਡੇ ਪੈਮਾਨੇ ’ਤੇ ਪੰਜਾਬ ਦੇ ਉਦਯੋਗੀਕਰਨ ਦੀ ਸਖ਼ਤ ਲੋੜ ਹੈ, ਜਿਸ ਦੇ ਬਗੈਰ ਬੇਰੋਜ਼ਗਾਰੀ ਖ਼ਤਮ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿਆਸੀ ਅਤੇ ਪ੍ਰਸ਼ਾਸਨਿਕ ਸ਼ਕਤੀ ਦੀ ਵਰਤੋਂ ਸੰਵਿਧਾਨ ਦੀ ਮਰਿਆਦਾ ਅਤੇ ਦਾਇਰੇ ਵਿਚ ਰਹਿ ਕੇ ਕੀਤਾ ਜਾਵੇ। ਇਸ ਨਾਲ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਹੋਣਗੀਆਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News