GST ਦੇ ਮੁੱਦੇ ’ਤੇ ਬੋਰਡ ਸਕੱਤਰ ਦੀ ਸਕੂਲ ਸੰਗਠਨਾਂ ਨਾਲ ਮੀਟਿੰਗ ਰਹੀ ਬੇਸਿੱਟਾ
Thursday, Aug 22, 2024 - 06:40 PM (IST)
ਅੰਮ੍ਰਿਤਸਰ (ਛੀਨਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਰੋਜ਼ਾਨਾ ਫ਼ੀਸਾਂ ’ਤੇ 18 ਫ਼ੀਸਦੀ ਜੀ. ਐੱਸ. ਟੀ. ਲਗਾਉਣ ਦੇ ਲਏ ਗਏ ਫ਼ੈਸਲਾ ਦਾ ਵਿਰੋਧ ਕਰਨ ਵਾਲੀਆਂ ਸਕੂਲ ਐਸੋਸੀਏਸ਼ਨ ਪੰਜਾਬ, ਈ. ਸੀ. ਐੱਸ., ਰਾਸਾ ਯੂ. ਕੇ., ਅਤੇ ਜੇ. ਏ. ਐੱਫ਼. ਦੇ ਨੁਮਾਇੰਦਿਆਂ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਅਤੇ ਸਹਾਇਕ ਸਕੱਤਰ ਗੁਰਤੇਜ ਸਿੰਘ ਵੱਲੋਂ ਅੱਜ ਮੀਟਿੰਗ ਕੀਤੀ ਗਈ।
ਇਸ ਮੌਕੇ ਸਕੂਲ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਭੁਵਨੇਸ਼ ਭੱਟ ਅਤੇ ਰਾਸਾ ਯੂ. ਕੇ. ਦੇ ਚੇਅਰਮੈਨ ਹਰਪਾਲ ਸਿੰਘ ਯੂ. ਕੇ. ਨੇ ਗੱਲਬਾਤ ਕਰਦਿਆਂ ਕਿਹਾ ਕਿ ਜੀ. ਐੱਸ. ਟੀ. ਕੌਂਸਲ ਦੇ ਵੱਖ-ਵੱਖ ਸਰਕੂਲਰ ਪੇਸ਼ ਕੀਤੇ ਜਿਸ ’ਚ ਲਿਖਿਆ ਗਿਆ ਸੀ ਕਿ ਸਿੱਖਿਆ ਨਾਲ ਸਬੰਧਤ ਸਰਟੀਫਿਕੇਟ, ਪ੍ਰੀਖਿਆ, ਪੜ੍ਹਾਈ, ਦਾਖ਼ਲਾ ਪ੍ਰੀਖਿਆ ਆਦਿ ਸਾਰੀਆਂ ਫ਼ੀਸਾਂ ’ਚ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਐੱਸ. ਟੀ. ਛੋਟ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਜਨਮ ਦਿਨ ਦੀ ਪਾਰਟੀ ਤੋਂ ਬਾਅਦ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਹੋਈ ਮੌਤ
ਇਸ ਮੌਕੇ ਸਕੂਲ ਅਧਿਕਾਰੀਆਂ ਨੇ ਕਿਹਾ ਕਿ ਵਿਭਾਗੀ ਹੁਕਮਾਂ ਅਨੁਸਾਰ ਸਕੂਲਾਂ ਕੋਲੋਂ 2017-18 ਤੋਂ ਜੀ. ਐੱਸ. ਟੀ. ਦਾ ਬਕਾਇਆ ਵਸੂਲਣ ਸਬੰਧੀ ਹੁਕਮ ਜਾਰੀ ਹੋਏ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਤੇ ਸਕੂਲ ਜਥੇਬੰਦੀਆ ਦਰਮਿਆਨ ਜੀ. ਐੱਸ. ਟੀ. ਨੂੰ ਲੈ ਕੇ ਲੰਮਾ ਸਮਾਂ ਚੱਲੀ ਮੀਟਿੰਗ ਬੇਸਿੱਟਾ ਹੀ ਰਹੀ, ਜਿਸ ਕਾਰਨ ਸਕੂਲ ਸੰਗਠਨਾਂ ਨੇ ਜੀ. ਐੱਸ. ਟੀ. ਦੇ ਮੁੱਦੇ ’ਤੇ ਮਾਣਯੋਗ ਹਾਈਕੋਰਟ ਜਾਣ ਦਾ ਫ਼ੈਸਲਾ ਲਿਆ। ਇਸ ਸਮੇਂ ਰਾਜੇਸ਼ ਨਾਗਰ, ਬਲਜੀਤ ਸਿੰਘ ਨਿਰਮਾਣ, ਜਸਪ੍ਰੀਤ ਸਿੰਘ ਛਾਬੜਾ, ਗਗਨਦੀਪ ਸ਼ਰਮਾ, ਪ੍ਰਦੀਪ ਕੁਮਾਰ, ਅਮਰਜੀਤ ਦੇਵਗਨ, ਬੀ. ਐੱਸ. ਬੇਦੀ, ਬਬਲੂ ਸ਼ਰਮਾ, ਸੁਰਜੀਤ ਸਿੰਘ, ਪ੍ਰਿਤਪਾਲ ਸਿੰਘ, ਵਿੱਕੀ ਨਰੂਲਾ, ਸੁਰਿੰਦਰ ਨੇਗੀ, ਰਵੀ ਸ਼ਰਮਾ, ਗੁਰਮੁੱਖ ਸਿੰਘ, ਐੱਚ. ਐੱਸ. ਕਠਾਣੀਆ ਤੇ ਹੋਰ ਵੀ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ