ਡਾ. ਓਬਰਾਏ ਦੇ ਯਤਨਾਂ ਸਦਕਾ 55 ਸਾਲਾ ਯਸ਼ਪਾਲ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

Saturday, Jan 18, 2025 - 04:32 PM (IST)

ਡਾ. ਓਬਰਾਏ ਦੇ ਯਤਨਾਂ ਸਦਕਾ 55 ਸਾਲਾ ਯਸ਼ਪਾਲ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਰਾਜਾਸਾਂਸੀ (ਨਿਰਵੈਲ)-ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਸਹਿਯੋਗ ਸਦਕਾ ਜਲੰਧਰ ਨਾਲ ਸਬੰਧਤ 55 ਸਾਲਾ ਯਸ਼ਪਾਲ ਪੁੱਤਰ ਰਤਨ ਲਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 16 ਦਿਨਾਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ

ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਵੱਲੋਂ ਪ੍ਰਾਪਤ ਕਰ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ।

ਇਹ ਵੀ ਪੜ੍ਹੋ- ਲੋਕੋ ਆਹ ਵੇਖ ਲਓ ਹਾਲ! ਲਿਫਟ ਲੈਣ ਮਗਰੋਂ ਗੁਆਂਢੀ ਨੇ ਹੀ ਗੁਆਂਢੀ ਨਾਲ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News