ਅਜਨਾਲਾ ਤੋਂ ਹੈਰਾਨੀਜਨਕ ਮਾਮਲਾ : ਤਿੰਨ ਦਿਨ ਬਾਅਦ ਕਬਰ ’ਚੋਂ ਕੱਢਣੀ ਪਈ ਔਰਤ ਦੀ ਲਾਸ਼, ਜਾਣੋ ਵਜ੍ਹਾ

12/22/2022 10:38:35 AM

ਅਜਨਾਲਾ (ਗੁਰਜੰਟ)- ਪੁਲਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਗੁਰਾਲਾ ਵਿਖੇ ਇਕ ਔਰਤ ਦੀ ਲਾਸ਼ ਨੂੰ ਦਫ਼ਨਾਉਣ ਤੋਂ ਬਾਅਦ ਸ਼ੱਕੀ ਹਾਲਾਤ ਵਿਚ ਕਤਲ ਦੇ ਮਾਮਲੇ ਨੂੰ ਲੈ ਕੇ ਦੁਬਾਰਾ ਕਬਰ ਪੁੱਟ ਕੇ ਲਾਸ਼ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਸੰਘਣੀ ਧੁੰਦ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਭਿਆਨਕ ਹਾਦਸੇ 'ਚ ਭੈਣ ਦੀ ਮੌਤ, ਭਰਾ ਗੰਭੀਰ ਜ਼ਖ਼ਮੀ

ਜਾਣਕਾਰੀ ਮੁਤਾਬਕ ਕਸ਼ਮੀਰੋ ਵਾਸੀ ਅਜਨਾਲਾ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਮੇਰੀ ਕੁੜੀ ਕੋਮਲ ਕਰੀਬ 7 ਸਾਲ ਪਹਿਲਾਂ ਸ਼ਮਸ਼ੇਰ ਸਿੰਘ ਵਾਸੀ ਗੁਰਾਲਾ ਨਾਲ ਵਿਆਹੀ ਸੀ, ਜਿਸ ਦੇ ਤਿੰਨ ਬੱਚੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬੀਤੀ 17 ਦਸੰਬਰ ਨੂੰ ਫੋਨ ਆਇਆ ਕਿ ਕੋਮਲ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਜਿਸ ਤੋਂ ਬਾਅਦ 18 ਦਸੰਬਰ ਨੂੰ ਰਸਮਾਂ ਮੁਤਾਬਕ ਉਸਨੂੰ ਦਫ਼ਨਾ ਦਿੱਤਾ ਗਿਆ ਪਰ ਦਫ਼ਨਾਉਣ ਤੋਂ ਬਾਅਦ ਪਤਾ ਲੱਗਿਆ ਕਿ ਕੋਮਲ ਦੀ ਮੌਤ ਕਰੰਟ ਲੱਗਣ ਨਾਲ ਨਹੀਂ ਸਗੋਂ ਉਸ ਨੂੰ ਮਾਰ ਦਿੱਤਾ ਗਿਆ। ਇਸ ਮਾਮਲੇ ਸਬੰਧੀ ਮ੍ਰਿਤਕ ਕੋਮਲ ਦੇ ਪਤੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਮਿਹਨਤ-ਮਜ਼ਦੂਰੀ ਦੇ ਕੰਮਕਾਰ ਲਈ ਘਰੋਂ ਬਾਹਰ ਗਿਆ ਹੋਇਆ ਸੀ, ਇਸ ਘਟਨਾ ਸਬੰਧੀ ਪਤਾ ਲੱਗਣ ’ਤੇ ਜਦੋਂ ਮੈਂ ਘਰ ਆ ਕੇ ਦੇਖਿਆ ਤਾਂ ਕਮਰੇ ਦਾ ਬੂਹਾ ਅੰਦਰੋਂ ਬੰਦ ਸੀ, ਜਿਸ ਤੋਂ ਬਾਅਦ ਕਮਰੇ ਦੀ ਛੱਤ ਪੁੱਟ ਕੇ ਪਤਾ ਲੱਗਿਆ ਕਿ ਕੋਮਲ ਵੱਲੋਂ ਫਾਹਾ ਲਿਆ ਗਿਆ ਹੈ, ਜਿਸ ਉਪਰੰਤ ਉਸਨੂੰ ਉਤਾਰ ਕੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ

ਇਸ ਸਬੰਧੀ ਪੁਲਸ ਥਾਣਾ ਅਜਨਾਲਾ ਦੇ ਤਫ਼ਤੀਸ਼ੀ ਅਧਿਕਾਰੀ ਆਗਿਆਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਤਾ ਕਸ਼ਮੀਰ ਕੌਰ ਵੱਲੋਂ ਦਿੱਤੀ ਇਤਲਾਹ ਮੁਤਾਬਕ ਕਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਲਾਸ਼ ਨੂੰ ਪੁੱਟ ਕੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਡਾਕਟਰਾਂ ਵੱਲੋਂ ਪੁਸ਼ਟੀ ਕਰਨ ਤੇ ਜੋ ਵੀ ਮਾਮਲਾ ਸਾਹਮਣੇ ਆਵੇਗਾ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News