ਭੇਤਭਰੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਿਜਲੀ ਦੇ ਖੰਭੇ ਨਾਲ ਲਟਕਦੀ ਮਿਲੀ

05/08/2022 11:31:15 AM

ਝਬਾਲ (ਨਰਿੰਦਰ) : ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਅੱਜ ਇਕ ਨੌਜਵਾਨ ਦੀ ਲਾਸ਼ ਬਿਜਲੀ ਦੇ ਖੰਭੇ ਨਾਲ ਲਟਕਦੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ 2 ਪਾਰਟੀਆਂ ਵਿਚਾਲੇ ਹੋਏ ਝਗੜੇ ਉਪਰੰਤ ਇਸ ਮ੍ਰਿਤਕ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਸਮੇਤ ਤਿੰਨ ਵਿਅਕਤੀਆਂ ’ਤੇ ਕੇਸ ਦਰਜ ਹੋਇਆ, ਜਿਸ ਨੂੰ ਲੈ ਕੇ ਪੁਲਸ ਨੇ ਇਸ ਦੇ ਘਰ ਛਾਪਾ ਮਾਰਿਆ ਸੀ, ਜਿਸ ਕਰਕੇ ਇਹ ਨੌਜਵਾਨ ਸੁਰਿੰਦਰ ਸਿੰਘ ਘਰੋਂ ਦੌੜ ਗਿਆ ਅਤੇ ਘਰ ਨਾ ਵਾਪਸ ਆਉਣ ਕਰਕੇ ਘਰ ਵਾਲੇ ਲੱਭ ਰਹੇ ਸਨ ਕਿ ਸਵੇਰੇ ਕਿਸੇ ਨੇ ਵੇਖ ਕੇ ਦੱਸਿਆ ਕਿ ਇਕ ਵਿਅਕਤੀ ਪਿੰਡੋਂ ਬਾਹਰ ਬਿਜਲੀ ਦੇ ਖੰਭੇ ਨਾਲ ਲਟਕਿਆ ਹੈ।

ਇਹ ਵੀ ਪੜ੍ਹੋ : ਮਾਮਲਾ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਖਾਣ ਦਾ : ਪਤਨੀ ਤੋਂ ਬਾਅਦ ਪਤੀ ਨੇ ਵੀ ਤੋੜਿਆ ਦਮ

ਜਦੋਂ ਘਰ ਵਾਲਿਆਂ ਨੇ ਜਾ ਕੇ ਵੇਖਿਆ ਤਾਂ ਸੁਰਿੰਦਰ ਸਿੰਘ ਬਿਜਲੀ ਦੇ ਖੰਭੇ ਨਾਲ ਮ੍ਰਿਤਕ ਹਾਲਤ ਵਿਚ ਲਟਕਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਰਾਏ ਅਮਾਨਤ ਖ਼ਾਂ ਦੀ ਪੁਲਸ ਨੇ ਘਟਨਾ ਵਾਲੀ ਥਾਂ ਪਹੁੰਚ ਕੇ ਸੁਰਿੰਦਰ ਸਿੰਘ ਦੀ ਲਾਸ ਨੂੰ ਕਬਜ਼ੇ ਵਿਚ ਲੈ ਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ। ਇਸ ਸਬੰਧੀ ਥਾਣਾ ਮੁਖੀ ਜਗਦੀਪ ਸਿੰਘ ਨੇ ਕਿਹਾ ਕਿ ਨੌਜਵਾਨ ਦੀ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਜੋ ਵੀ ਦੋਸ਼ੀ ਹੋਇਆ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਧਿਆਪਕ ਨੇ 4 ਸਾਲਾ ਬੱਚੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਹਸਪਤਾਲ ’ਚ ਹਾਲਤ ਗੰਭੀਰ

 


Meenakshi

News Editor

Related News