ਜੇਠੂਵਾਲ ਨਹਿਰ ਤੋਂ ਨੌਜਵਾਨ ਦੀ ਲਾਸ਼ ਮਿਲੀ

Friday, Aug 30, 2024 - 12:13 PM (IST)

ਜੇਠੂਵਾਲ ਨਹਿਰ ਤੋਂ ਨੌਜਵਾਨ ਦੀ ਲਾਸ਼ ਮਿਲੀ

ਬਟਾਲਾ/ਜੈਂਤੀਪੁਰ (ਬੇਰੀ, ਬਲਜੀਤ)- ਸਥਾਨਕ ਕਸਬੇ ਦੇ ਨੇੜਿਓਂ ਲੰਘਦੀ ਅਪਰ ਬਾਰੀ ਦੁਆਬ ਨਹਿਰ ’ਚ ਰੁੜ੍ਹ ਕੇ ਆਈ ਇਕ ਨੌਜਵਾਨ ਦੀ ਲਾਸ਼ ਪੁਲਸ ਨੇ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਸ ਚੌਕੀ ਸੋਹੀਆਂ ਖੁਰਦ ਦੇ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕੇ ਪੁਲਸ ਨੂੰ ਇਹ ਸੂਚਨਾ ਮਿਲੀ ਸੀ ਕਿ ਜੇਠੂਵਾਲ ਨਹਿਰ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਪਾਣੀ ’ਚੋਂ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਹਿਚਾਣ ਰਾਹੁਲ ਮਸੀਹ (17) ਪੁੱਤਰ ਜਸਵੰਤ ਮਸੀਹ ਪਿੰਡ ਲਾਲੋਵਾਲ (ਗੁਰਦਾਸਪੁਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਉਨ੍ਹਾਂ ਨੇ ਦੱਸਿਆ ਕੇ ਇਸਦੀ ਸੂਚਨਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸੀ, ਜਿਨ੍ਹਾਂ ਨੇ ਦੱਸਿਆ ਕਿ ਰਾਹੁਲ ਮਸੀਹ ਬੀਤੇ ਐਤਵਾਰ ਤੋਂ ਘਰੋਂ ਗਿਆ ਸੀ, ਜਿਸਦੀ ਉਹ ਭਾਲ ਕਰ ਰਹੇ ਸਨ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News