5 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਪਿੰਡ ਹਰਦਾਨ ਨੇੜੇ ਡਰੇਨ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

Friday, Aug 18, 2023 - 01:01 PM (IST)

5 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਪਿੰਡ ਹਰਦਾਨ ਨੇੜੇ ਡਰੇਨ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)- ਪੁਲਸ ਸਟੇਸ਼ਨ ਦੌਰਾਗਲਾ ਅਧੀਨ ਆਉਂਦੇ ਪਿੰਡ ਦਬੂੜੀ ਦਾ ਰਹਿਣ ਵਾਲਾ ਇਕ ਨੌਜਵਾਨ ਜੋ ਪਿਛਲੇ 5 ਦਿਨਾਂ ਤੋਂ ਘਰੋਂ ਲਾਪਤਾ ਸੀ, ਜਿਸ ਦੀ ਅੱਜ ਪਿੰਡ ਹਰਦਾਨ ਨੇੜਿਓਂ ਡਰੇਨ 'ਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਮੌਕੇ ਮ੍ਰਿਤਕ ਨੌਜਵਾਨ ਦੇ ਭਰਾ ਰੇਕੀ ਮਸੀਹ, ਸਰਪੰਚ ਕੁਲਵੰਤ ਸਿੰਘ ਅਤੇ ਸੋਨੀ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸੁਨੀਲ ਮਸੀਹ (27) ਪੁੱਤਰ ਕਰਨੈਲ ਮਸੀਹ ਜੋ ਈ-ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ, ਪਿਛਲੇ 5 ਦਿਨ ਪਹਿਲਾਂ ਘਰੋਂ ਸ਼ਾਮ ਵੇਲੇ ਅਚਾਨਕ  ਬਾਹਰ ਗਿਆ ਪਰ ਮੁੜ ਵਾਪਸ ਨਹੀਂ ਆਇਆ। ਇਸ ਦੇ ਸਾਰੇ ਰਿਸ਼ਤੇਦਾਰ ਵੱਲੋਂ ਭਾਲ ਕੀਤੀ ਗਈ ਸੀ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ

PunjabKesari

ਜਿਸ ਤੋਂ ਬਾਅਦ ਅੱਜ ਸਵੇਰੇ ਕੁੱਝ ਕਿਸਾਨ ਆਪਣੇ ਖੇਤਾਂ ਵਿਚ ਜਾ ਰਹੇ ਸੀ ਤਾਂ ਪਿੰਡ ਹਰਦਾਨ ਨੇੜਿਓਂ ਨਿਕਲਦੀ ਡਰੇਨ ਦੇ ਪਾਣੀ 'ਚ ਲਾਸ਼ ਦਿਖਾਈ ਦਿੱਤੀ। ਜਿਸ ਸੰਬੰਧੀ ਇਲਾਕੇ ਵਿਚ ਕਾਫ਼ੀ ਚਰਚਾ ਹੋ ਗਈ, ਜਦ ਇਸ ਸਬੰਧੀ ਲਾਪਤਾ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰ ਨੇ ਲਾਸ਼ ਵੇਖੀ ਤਾਂ ਉਸਦੇ ਕੱਪੜੇ ਅਤੇ ਜੇਬ ਵਿਚ ਆਧਾਰ ਕਾਰਡ ਤੋਂ ਉਸਦੀ ਪਛਾਣ ਸੁਨੀਲ ਮਸੀਹ ਵਜੋਂ ਹੋਈ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਇਸ ਸੰਬੰਧੀ ਸਦਰ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਿਆ। ਪੁਲਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ , ਜੋ ਜਾਂਚ ਤੋਂ ਬਾਆਦ ਸਾਹਮਣੇ ਆਵੇਗਾ ਉਸਦੇ ਆਧਾਰ  'ਤੇ ਬਣਦੀ ਕਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਬੱਚੇ ਨੂੰ ਕੀਤਾ ਗਿਆ ਰੈਸਕਿਊ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News