ਪਿੰਡ ਮੂਲਿਆਂਵਾਲ ਵਿਖੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼, ਪਿੰਡ ਵਾਲਿਆਂ ’ਚ ਦਹਿਸ਼ਤ ਦਾ ਮਾਹੌਲ

Tuesday, Mar 29, 2022 - 05:06 PM (IST)

ਪਿੰਡ ਮੂਲਿਆਂਵਾਲ ਵਿਖੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼, ਪਿੰਡ ਵਾਲਿਆਂ ’ਚ ਦਹਿਸ਼ਤ ਦਾ ਮਾਹੌਲ

ਧਾਰੀਵਾਲ (ਜਵਾਹਰ) : ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡ ਮੂਲਿਆਂਵਾਲ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੋਲ ਪੈਦਾ ਹੋ ਗਿਆ, ਜਦੋਂ ਪਿੰਡ ਦੀ ਲਿੰਕ ਸੜਕ ਤੋਂ ਇਕ ਨੌਜਵਾਨ ਦੀ ਰਹੱਸਮਈ ਹਾਲਤ ਵਿੱਚ ਲਾਸ਼ ਮਿਲੀ । ਮੌਕੇ ਤੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋ ਪਾਈ ਹੈ। ਮ੍ਰਿਤਕ ਨੌਜਵਾਨ ਨੇ ਨੀਲੇ ਰੰਗ ਦੀ ਕਮੀਜ਼, ਜੀਨ ਦੀ ਪੈਂਟ, ਸਿਰ ਤੋਂ ਮੋਨਾ ਅਤੇ ਆਪਣੇ ਗੁਟ ਤੇ ਰਣਜੀਤ ਕੌਰ ਲਿਖਵਾਇਆ ਹੋਇਆ ਹੈ ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਹੁਣ ਸਾਲ 'ਚ 7 ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾ ਸਕਣਗੇ ਸਿੱਖ ਸ਼ਰਧਾਲੂ

ਉੱਥੇ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕੀ ਇਹ ਨੌਜਵਾਨ ਪਿੰਡ ਮੂਲਿਆਵਾਲ ਦਾ ਵਸਨੀਕ ਨਹੀਂ ਹੈ । ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ। ਇਸ ਥਾਣਾ ਸੇਖਵਾਂ ਦੇ ਐੱਸ.ਐੱਚ. ਓ ਕਰਨਦੀਪ ਸਿੰਘ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੂਲਿਆਂਵਾਲ ਸੜਕ ਉਪਰ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੈ ਜਿਸ ਦੀ ਉਮਰ ਕਰੀਬ 24 ਸਾਲ ਹੈ । ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਮ੍ਰਿਤਕ ਨੌਜਵਾਨ ਦੀ ਕੋਈ ਪਹਿਚਾਣ ਨਹੀਂ ਹੋ ਪਾਈ ਹੈ । ਪੁਲਸ ਇਸ ਸਬੰਧੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

 


author

Anuradha

Content Editor

Related News