ਤਰਨਤਾਰਨ ਦੀ ਨਹਿਰ ''ਚੋਂ ਮਿਲੀ ਅਣਪਛਾਤੀ ਔਰਤ ਦੀ ਲਾਸ਼, ਇਲਾਕੇ ''ਚ ਫੈਲੀ ਸਨਸਨੀ
06/10/2023 5:23:29 PM

ਤਰਨਤਾਰਨ (ਵਿਜੇ )- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਛਾਪੜੀ ਸਾਹਿਬ ਨੇੜੇ ਨਹਿਰ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਇਲਾਕੇ 'ਚ ਸਨਸਨੀ ਫ਼ੈਲ ਗਈ।
ਇਹ ਵੀ ਪੜ੍ਹੋ- ਫਰੀਦਕੋਟ ਦੀ ਹਰਪ੍ਰੀਤ ਕੌਰ ਨੇ ਕੈਨੇਡਾ 'ਚ ਰੌਸ਼ਨ ਕੀਤਾ ਪੰਜਾਬ ਦਾ ਨਾਂ, ਮਾਂ-ਪਿਓ ਨੂੰ ਮਿਲ ਰਹੀਆਂ ਵਧਾਈਆਂ
ਜਾਣਕਾਰੀ ਅਨੁਸਾਰ ਪਿੰਡ ਛਾਪੜੀ ਸਾਹਿਬ ਦੇ ਮੌਜੂਦਾ ਸਰਪੰਚ ਰਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਵੇਰੇ ਕਿਸੇ ਨੇ ਜਾਣਕਾਰੀ ਦਿੱਤੀ ਕਿ ਪਿੰਡ ਨਜ਼ਦੀਕ ਨਹਿਰ 'ਚ ਇੱਕ ਅਣਪਛਾਤੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਉਹ ਲਾਸ਼ ਵੇਖਣ ਗਏ ਤੇ ਲਾਸ਼ ਮਿਲਣ ਦੀ ਸੂਚਨਾ ਉਨ੍ਹਾਂ ਵੱਲੋਂ ਪੁਲਸ ਚੌਂਕੀ ਫਤਿਆਬਾਦ ਵਿਖੇ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਗਲੀ ਸੜੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਇਸ ਉਪਰੰਤ ਪੁਲਸ ਵੱਲੋਂ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਗਈ, ਫਿਲਹਾਲ ਜ਼ਿਆਦਾ ਗਲੀ ਸੜੀ ਹੋਣ ਕਾਰਨ ਲਾਸ਼ ਦੀ ਪਹਿਚਾਣ ਨਹੀਂ ਹੋਈ ਹੈ।
ਇਹ ਵੀ ਪੜ੍ਹੋ- ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।