ਨਹਿਰ ’ਚ ਤੈਰਦੀ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ

Thursday, Oct 10, 2024 - 06:22 PM (IST)

ਨਹਿਰ ’ਚ ਤੈਰਦੀ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ

ਬਟਾਲਾ (ਸਾਹਿਲ): ਬਟਾਲਾ ਕਾਦੀਆਂ ਰੋਡ ਥਿੰਦ ਧਾਰੀਵਾਲ ਨਹਿਰ ਪਿੰਡ ਦੁਨੀਆਂ ਸੰਧੂ ਦੇ ਨਜ਼ਦੀਕ ਨਹਿਰ ਵਿਚ ਤੈਰਦੀ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਅੱਜ ਸੂਚਨਾ ਮਿਲੀ ਕਿ ਨਹਿਰ ਵਿਚ ਪਿੰਡ ਦੁਨੀਆਂ ਸੰਧੂ ਦੇ ਨਜ਼ਦੀਕ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ, ਜੋ ਕਿ ਨਗਨ ਹਾਲਤ ਵਿਚ ਸੀ, ਜਦੋਂ ਉਹਨਾਂ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਜਾ ਕੇ ਦੇਖਿਆ ਤਾਂ ਲਾਸ਼ ਬੁਰੀ ਤਰ੍ਹਾਂ ਕੁੱਤਿਆਂ ਦੇ ਵੱਲੋਂ ਖਾਦੀ ਗਈ ਸੀ। ਜਿਸ ਦੀ ਪਹਿਚਾਣ ਕਰਨਾ ਬਹੁਤ ਹੀ ਮੁਸ਼ਕਿਲ ਸੀ।

ਇਹ ਵੀ ਪੜ੍ਹੋ-  ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ ਨੂੰ ਉਤਾਰਿਆ ਮੌਤ ਦੇ ਘਾਟ

ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਰਵਾਈ ਕਰਦਿਆਂ ਬਟਾਲਾ ਸਿਵਲ ਹਸਪਤਾਲ 'ਚ 72 ਘੰਟੇ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਹੋਣ ਤੇ ਹੀ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ-  ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News