ਬਰਸਾਤੀ ਨਾਲੇ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

Tuesday, Aug 27, 2024 - 02:29 PM (IST)

ਬਰਸਾਤੀ ਨਾਲੇ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਭਿੰਡੀ ਸੈਦਾਂ/ਅਜਨਾਲਾ(ਗੁਰਜੰਟ)- ਪੁਲਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਭਿੰਡੀ ਔਲਖ ਦੇ ਨਜ਼ਦੀਕ ਬਰਸਾਤੀ ਨਾਲੇ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫਸਰ ਆਗਿਆਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਕਿ ਭਿੰਡੀ ਔਲਖ ਦੇ ਨਜ਼ਦੀਕ ਬਰਸਾਤੀ ਨਾਲੇ ਵਿਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇਵਿੱਚ ਲੈਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਤੋਂ ਇਸ ਦੀ ਸ਼ਨਾਖਤ ਕਰਵਾਈ, ਪਰ ਉਸ ਦੀ ਸ਼ਨਾਖਤ ਨਹੀਂ ਹੋ ਸਕੀ।


author

Shivani Bassan

Content Editor

Related News