ਸ਼ੱਕੀ ਹਾਲਤ ''ਚ ਮਿਲੀ ਲਾਪਤਾ ਵਿਅਕਤੀ ਵਿਅਕਤੀ ਲਾਸ਼, ਪਰਿਵਾਰ ਨੇ ਟ੍ਰੈਫਿਕ ਜਾਮ ਕਰ ਲਾਇਆ ਧਰਨਾ

06/11/2024 4:27:06 PM

ਝਬਾਲ (ਨਰਿੰਦਰ)-ਕਸਬਾ ਝਬਾਲ ਤੋਂ ਥੋੜੀ ਦੂਰ ਪਿੰਡ ਪੰਜਵੜ ਦੇ ਇੱਕ ਵਿਅਕਤੀ ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ, ਦੀ ਲਾਸ਼ ਅੱਜ ਸ਼ੱਕੀ ਹਾਲਤ ਵਿੱਚ ਅੱਪਰ ਬਾਰੀ ਦੁਆਬਾ ਨਹਿਰ ਦੋਦੇ ਛਾਪਾ ਨੇੜਿਂਓ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਦੇ ਸਮੇਂ ਸਿਰ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਮ੍ਰਿਤਕ ਦੀ ਲਾਸ਼ ਨੂੰ ਝਬਾਲ ਚੌਂਕ ਵਿੱਚ ਰੱਖ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਟ੍ਰੈਫਿਕ ਜਾਮ ਕਰਕੇ ਰੋਸ ਮੁਜ਼ਾਰਾ ਕੀਤਾ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਇਸ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮੁੰਡੇ ਅਰਸ਼ਦੀਪ ਸਿੰਘ  ਨੇ ਦੱਸਿਆ ਕਿ ਉਸ ਦਾ ਪਿਤਾ ਲਖਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪੰਜਵੜ  ਜੋ ਕਿ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਮੋਟਰਸਾਈਕਲ 'ਤੇ ਗਿਆ ਸੀ ਪਰ ਵਾਪਸ ਨਹੀਂ ਆਇਆ ਅਤੇ ਅੱਜ ਸਵੇਰੇ ਉਹਨਾਂ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਛਾਪਾ ਨੇੜੇ ਅਪਰ ਬਾਰੀ ਦੁਆਬਾ ਨਹਿਰ ਵਿੱਚ ਇੱਕ ਮ੍ਰਿਤਕ ਵਿਅਕਤੀ ਦੀ ਲਾਸ਼ ਅਤੇ ਨੇੜੇ ਹੀ ਮੋਟਰਸਾਈਕਲ ਵੀ ਪਿਆ ਹੈ। ਜਦੋਂ ਉਹਨਾਂ ਨੇ ਪਿੰਡ ਵਾਸੀਆਂ ਨਾਲ ਜਾ ਕੇ ਵੇਖਿਆ ਤਾਂ ਮ੍ਰਿਤਕ ਉਸ ਦਾ ਪਿਤਾ ਹੀ ਸੀ,  ਇਸ 'ਤੇ ਗੁੱਸੇ 'ਚ ਆਏ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਝਬਾਲ ਚੌਂਕ ਵਿੱਚ ਰੱਖ ਕੇ ਟ੍ਰੈਫਿਕ ਜਾਮ ਕਰ ਦਿੱਤਾ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਰੋਸ ਮੁਜ਼ਾਹਰਾ ਸ਼ੁਰੂ ਕਰਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਬਲਜੀਤ ਸਿੰਘ ਨੰਬਰਦਾਰ ,ਗੁਰਜਿੰਦਰ ਸਿੰਘ ਸੰਧੂ ,ਕੁਲਵੰਤ ਸਿੰਘ ,ਸੁਖਵਿੰਦਰ ਸਿੰਘ ,ਦਵਿੰਦਰ ਸਿੰਘ ,ਹਰਦੀਪ ਸਿੰਘ ਅਤੇ ਮਨਜੀਤ ਸਿੰਘ ਮੰਨਾ ਨੇ ਥਾਣਾ ਮੁਖੀ ਝਬਾਲ ਖ਼ਿਲਾਫ਼ ਦੋਸ਼ ਲਾਉਂਦੇ ਕਿਹਾ ਕਿ ਅਸੀਂ ਵਾਰ-ਵਾਰ ਇਸ ਸੰਬੰਧੀ ਥਾਣਾ ਝਬਾਲ ਦੇ ਐੱਸ. ਐੱਚ. ਓ. ਨੂੰ ਮਿਲੇ ਪਰ ਉਸਨੇ ਸਾਡੀ ਕੋਈ ਸੁਣਵਾਈ ਨਹੀਂ ਕੀਤੀ। ਸਾਡੇ ਵੱਲੋਂ ਉਸ ਨੂੰ ਕਾਲ ਡਿਟੇਲ ਲਾਉਣ ਦਾ ਕਹਿਣ ਦੇ ਬਾਵਜੂਦ ਵੀ ਉਸਨੇ ਕੋਈ ਕਾਰਵਾਈ ਨਹੀਂ ਕੀਤੀ । ਉਹਨਾਂ ਕਿਹਾ ਕਿ ਜੇਕਰ ਪੁਲਸ ਸਮੇਂ ਸਿਰ ਕਾਰਵਾਈ ਕਰਦੀ ਹੈ ਤਾਂ ਉਸ ਦਾ ਪਿਤਾ ਬਚ ਸਕਦਾ ਸੀ। ਘਟਨਾ ਦਾ ਪਤਾ ਚੱਲਦਿਆਂ ਹੀ ਡੀ. ਐੱਸ. ਪੀ. ਤਰਸੇਮ ਮਸੀਹ ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਅਤੇ ਮ੍ਰਿਤਕ ਦੀ  ਕਾਲ ਡਿਟੇਲ ਦੇ ਅਧਾਰ ਸ਼ੱਕੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ।ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜਦੋਂ ਕਿ ਪਿੰਡ ਵਾਲੇ ਤੇ ਪਰਿਵਾਰਕ ਮੈਂਬਰ ਥਾਣਾ ਮੁਖੀ ਵੱਲੋਂ ਵਰਤੀ ਅਣਗਹਿਲੀ ਲਈ ਥਾਣਾ ਮੁਖੀ ਖ਼ਿਲਾਫ਼ ਕਾਰਵਾਈ ਕਰਨ ਲਈ ਕਹਿ ਰਹੇ ਹਨ। ਜਦੋਂ ਕਿ ਥਾਣਾ ਮੁੱਖੀ ਇੰਸਪੇਕਟਰ ਕਸ਼ਮੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਗੁੰਮਸ਼ੁਦਗੀ ਦੀ ਰਿਪੋਰਟ ਦੇਣ 'ਤੇ ਅਸੀਂ ਬਕਾਇਦਾ ਮ੍ਰਿਤਕ ਦੀ ਡਿਟੇਲ ਕੱਢਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਇਲਾਕਾ ਨਿਵਾਸੀ ਝਬਾਲ ਚੌਕ ਵਿੱਚ  ਟ੍ਰੇਫਿਕ ਜਾਮ ਕਰਕੇ ਥਾਣਾ ਮੁਖੀ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਥਾਣਾ ਮੁਖੀ ਖ਼ਿਲਾਫ਼ ਕਾਰਵਾਈ ਹੋਣ ਤੱਕ ਸਸਕਾਰ ਨਾ ਕਰਨ ਤੇ ਅੜੇ ਹਨ।

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News