ਭੇਤਭਰੇ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼, ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ

Thursday, May 18, 2023 - 02:15 PM (IST)

ਭੇਤਭਰੇ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼, ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ

ਬਟਾਲਾ (ਸਾਹਿਲ)- ਪਿੰਡ ਸੱਖੋਵਾਲ ਤੋਂ ਭੇਤਭਰੇ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਮਾਚਾਰ ਦੌਰਾਨ ਪਿੰਡ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਘੁਮਾਣ ਐੱਸ.ਆਈ ਪਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਇਕ ਨੌਜਵਾਨ ਦੀ ਪਿੰਡ ਸੱਖੋਵਾਲ ਨੇੜਿਓਂ ਸੜਕ ਕਿਨਾਰੇ ਲਾਸ਼ ਪਈ ਮਿਲੀ ਹੈ। ਜਿਸਦੇ ਤੁਰੰਤ ਬਾਅਦ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਰਤ ਨੌਜਵਾਨ ਦੀ ਸ਼ਨਾਖਤ ਕਰਨ ਹਿੱਤ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛਗਿਛ ਕੀਤੀ, ਪਰ ਨੌਜਵਾਨ ਦੀ ਪਛਾਣ ਨਾ ਹੋਣ ਉਪਰੰਤ ਇਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਡੈੱਡ ਹਾਊਸ ਵਿਚ 72 ਘੰਟੇ ਲਈ ਸ਼ਨਾਖਤ ਲਈ ਰਖਵਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ

ਐੱਸ.ਐੱਚ.ਓ ਨੇ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਮ੍ਰਿਤਕ ਅਣਪਛਾਤੇ ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ, ਜਿਸ ਤੋਂ ਪ੍ਰਤੀਤ ਹੁੰਦਾ ਹੈ ਕਿ ਇਸ ਨੌਜਵਾਨ ਦਾ ਅਣਪਛਾਤਿਆਂ ਵਲੋਂ ਕਤਲ ਕਰਕੇ ਲਾਸ਼ ਨੂੰ ਇਥੇ ਸੁੱਟ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਘੁਮਾਣ ਵਿਖੇ ਧਾਰਾ 302 ਆਈ.ਪੀ.ਸੀ ਤਹਿਤ ਕਤਲ ਦਾ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News