ਪਿੰਡ ਭੋਪਰ ਸੈਦਾ ਦੇ ਖੇਤਾਂ ''ਚੋਂ ਸ਼ੱਕੀ ਹਾਲਤ ’ਚ ਮਿਲੀ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼

Saturday, Sep 23, 2023 - 06:04 PM (IST)

ਪਿੰਡ ਭੋਪਰ ਸੈਦਾ ਦੇ ਖੇਤਾਂ ''ਚੋਂ ਸ਼ੱਕੀ ਹਾਲਤ ’ਚ ਮਿਲੀ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਲਾਸ਼

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਭੋਪਰ ਸੈਦਾਂ ਦੇ ਖੇਤਾਂ ਵਿੱਚੋ ਸ਼ੱਕੀ ਹਾਲਤ ’ਚ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਮੀ  ਪੁੱਤਰ ਯੂਨਸ ਮਸੀਹ ਵਾਸੀ ਪਿੰਡ ਮਾਨੇਪੁਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਕ ਸਾਲ ਪਹਿਲਾ ਹੀ ਉਸ ਦਾ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਵੀਨਸ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸੰਮੀ ਜੋ ਡਰਾਇਵਰ ਦਾ ਕੰਮ ਕਰਦਾ ਸੀ ਅਤੇ ਤੂੜੀ ਲੋਡ ਕਰਕੇ ਹਿਮਾਚਲ ਨੂੰ ਲੈ ਕੇ ਜਾਂਦਾ ਹੁੰਦਾ ਸੀ। ਉਸ ਨੇ ਦੱਸਿਆ ਬੀਤੇ ਕੱਲ ਸਵੇਰੇ ਪੰਜ ਵਜੇ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਦੇ ਨਾਲ ਘਰੋਂ ਗਿਆ ਹੋਇਆ ਸੀ ਅਤੇ ਰਾਤ ਘਰ ਵਾਪਸ ਨਹੀਂ ਆਇਆ । ਉਨ੍ਹਾਂ ਨੇ ਸੋਚਿਆ ਕਿ ਉਨ੍ਹਾਂ ਦਾ ਪੁੱਤਰ ਹਿਮਾਚਲ ਗੱਡੀ ਲੋਡ ਕਰਨ ਗਿਆ ਹੋਇਆ ਹੈ ਅਤੇ ਅੱਜ ਸਵੇਰੇ ਸੋਸ਼ਲ ਮੀਡੀਆ 'ਤੇ ਪਿੰਡ ਭੋਪਰ ਸੈਦਾਂ ਦੇ ਖੇਤਾਂ ਵਿੱਚ ਇੱਕ ਮ੍ਰਿਤਕ ਨੌਜਵਾਨ ਦੀ ਵਾਇਰਲ ਵੀਡਿਓ ਦੇਖੀ ਤਾਂ ਉਨ੍ਹਾਂ ਨੇ ਦੇਖਿਆ ਕਿ ਇਹ ਉਨ੍ਹਾਂ ਦਾ ਪੁੱਤਰ ਸੰਮੀ ਸੀ ਜੋ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਅਤੇ ਤਿੰਨ ਭੈਣਾਂ ਦਾ ਭਰਾ ਸੀ । ਮ੍ਰਿਤਕ ਨੌਜਵਾਨ ਦਾ ਕਰੀਬ ਇੱਕ ਸਾਲ ਪਹਿਲੇ ਵਿਆਹ ਹੋਇਆ ਸੀ ।

ਇਹ ਵੀ ਪੜ੍ਹੋ-  ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ

ਕੀ ਕਹਿਣਾ ਹੈ ਪੁਲਸ ਅਧਿਕਾਰੀ ਦਾ  

ਇਸ ਸੰਬਧੀ ਜਦ ਥਾਣਾ ਸਦਰ ਐੱਸ.ਐੱਚ.ਓ  ਅਮਨਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕੀ ਸਾਨੂੰ ਸਵੇਰੇ ਇੱਕ ਫੋਨ ਕਾਲ ਆਈ ਸੀ ਕਿ ਪਿੰਡ ਭੋਪਰ ਸੈਦਾ ਦੇ ਖੇਤਾਂ ’ਚ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ । ਜਿਸ ’ਤੇ ਅਸੀਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ, ਜਿਸ ਦੀ ਪਹਿਚਾਣ ਪਿੰਡ ਮਾਨੇਪੁਰ ਦੇ ਰਹਿਣ ਵਾਲੇ ਸੰਮੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News