ਭੇਤਭਰੇ ਹਾਲਾਤ ’ਚ ਨੌਜਵਾਨ ਦੀ ਲਾਸ਼ ਮਿਲੀ

Sunday, Jun 09, 2024 - 11:12 AM (IST)

ਭੇਤਭਰੇ ਹਾਲਾਤ ’ਚ ਨੌਜਵਾਨ ਦੀ ਲਾਸ਼ ਮਿਲੀ

ਬਟਾਲਾ (ਸਾਹਿਲ)- ਪਿੰਡ ਤਲਵੰਡੀ ਨਾਹਰ ਤੋਂ ਭੇਤਭਰੇ ਹਾਲਾਤ ਵਿਚ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ.ਆਈ ਸੁਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਫਤਿਹਗੜ੍ਹ ਚੂੜੀਆਂ ਨੇੜੇ ਸੁੰਨਸਾਨ ’ਤੇ ਇਕ ਨੌਜਵਾਨ ਕੰਵਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਤਲਵੰਡੀ ਨਾਹਰ ਦੀ ਲਾਸ਼ ਪਈ ਮਿਲੀ ਹੈ, ਜਿਸ ਦੀ ਬਾਂਹ ’ਤੇ ਇੰਜੈਕਸ਼ਨ ਦਾ ਨਿਸ਼ਾਨ ਸੀ ਤੇ ਇਸ ਦੀ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਲੱਗਦਾ ਹੈ ਕਿ ਇਸ ਨੇ ਕੋਈ ਨਸ਼ੇ ਵਾਲਾ ਟੀਕਾ ਲਗਾਇਆ ਹੈ, ਜਿਸ ਦੀ ਓਵਰਡੋਜ਼ ਹੋਣ ਨਾਲ ਇਸ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਉਕਤ ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਬੰਧੀ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਨ ਦੇ ਬਿਆਨਾਂ ’ਤੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News