ਬਟਾਲਾ ਵਿਖੇ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਸਰੀਰ 'ਤੇ ਸੱਟਾਂ ਦੇ ਨਿਸ਼ਾਨ

Tuesday, Aug 01, 2023 - 02:10 PM (IST)

ਬਟਾਲਾ ਵਿਖੇ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, ਸਰੀਰ 'ਤੇ ਸੱਟਾਂ ਦੇ ਨਿਸ਼ਾਨ

ਬਟਾਲਾ/ਅੱਚਲ ਸਾਹਿਬ (ਬੇਰੀ, ਸਾਹਿਲ, ਗੋਰਾ ਚਾਹਲ)-  ਸਥਾਨਕ ਸੰਤ ਦਰਸ਼ਨ ਦਾਸ ਡੇਰੇ ਦੇ ਨਜ਼ਦੀਕ ਇਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਚੰਨਣ ਲਾਲ ਵਾਸੀ ਫੁਲਕੇ ਖੁਰਦ ਨੇ ਦੱਸਿਆ ਕਿ ਉਸਦਾ ਮੁੰਡਾ ਅੱਡਾ ਅੱਚਲ ਸਾਹਿਬ ਵਿਖੇ ਐਲੂਮੀਨੀਅਮ ਦਾ ਕੰਮ ਕਰਦਾ ਸੀ ਅਤੇ ਸ਼ਨੀਵਾਰ ਰਾਤ 8 ਵਜੇ ਦੁਕਾਨ ਬੰਦ ਕਰ ਕੇ ਘਰ ਵਾਪਸ ਨਹੀਂ ਪਰਤਿਆ। ਬੀਤੇ ਦਿਨ ਉਸ ਨੂੰ ਪੁਲਸ ਚੌਂਕੀ ਅਰਬਨ ਅਸਟੇਟ ਵੱਲੋਂ ਸੂਚਨਾ ਦਿੱਤੀ ਗਈ ਕਿ ਸੰਤ ਦਰਸ਼ਨ ਦਾਸ ਡੇਰੇ ਕੋਲ ਮੁੰਡੇ ਦੀ ਲਾਸ਼ ਪਈ ਹੈ।

ਇਹ ਵੀ ਪੜ੍ਹੋ- ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼, ਘਰ ਬਾਹਰ ਖੜ੍ਹੀ ਲਗਜ਼ਰੀ ਗੱਡੀ ਭੰਨੀ

ਉਸ ਨੇ ਦੱਸਿਆ ਕਿ ਜਦੋਂ ਉਸ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸ ਦੇ ਮੁੰਡੇ ਦੀ ਲਾਸ਼ ਝਾੜੀਆਂ ’ਚ ਪਈ ਸੀ ਅਤੇ ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ। ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਤਰਸੇਮ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਮਿਲੀ ਸੂਚਨਾ ’ਤੇ ਉਕਤ ਸਥਾਨ ’ਤੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪਤਨੀ ਨੇ ਨਸ਼ੇ 'ਤੇ ਲਾਇਆ ਪਤੀ, ਦੋਵੇਂ ਪੀ ਗਏ 1 ਕਰੋੜ ਦੀ ਹੈਰੋਇਨ, ਕੰਗਾਲ ਹੋਣ 'ਤੇ ਆਈ ਹੋਸ਼ ਤਾਂ...

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News