ਭੇਤਭਰੇ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ

Saturday, Jul 13, 2024 - 01:51 PM (IST)

ਭੇਤਭਰੇ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ

ਹਰੀਕੇ ਪੱਤਣ (ਸਾਹਿਬ ਸੰਧੂ)- ਬੀਤੇ ਦਿਨ ਤੜਕਸਾਰ ਬਿਆਸ ਦਰਿਆ ਦੇ ਕੰਢਿਓਂ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਛਾਣ ਬਾਗ ਸਿੰਘ (36) ਪੁੱਤਰ ਅਮਰੀਕ ਸਿੰਘ ਵਾਸੀ ਹਰੀਕੇ ਵਜੋਂ ਹੋਈ। ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਤੋਂ ਹੀ ਬਾਗ ਸਿੰਘ ਘਰ ਨਹੀਂ ਆਇਆ, ਜਿਸ ਦੀ ਭਾਲ ਕੀਤੀ ਜਾ ਰਹੀ ਸੀ। ਬਾਗ ਸਿੰਘ ਆਪਣੀ ਮਿਹਨਤ ਮਜ਼ਦੂਰੀ ਕਰਕੇ ਆਪਣਾ ਗੁਜ਼ਰ ਬਸਰ ਕਰਦਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਹੋਣ ਕਰਕੇ ਦੇਰ ਸਵੇਰ ਹੀ ਘਰ ਆਉਂਦਾ ਸੀ।ਅੱਜ ਤਡ਼ਕਸਾਰ ਹਯਾਤ ਕਰਨ ਆਏ ਲੋਕਾਂ ਨੇ ਲਾਸ਼ ਵੇਖੀ ਅਤੇ ਸਾਨੂੰ ਇਸ ਬਾਰੇ ਦੱਸਿਆ।

ਇਹ ਵੀ ਪੜ੍ਹੋ- 'ਆਪ' ਸਰਕਾਰ ਪ੍ਰਤੀ ਲੋਕਾਂ ਦੇ ਪਿਆਰ ਤੇ ਵਿਸ਼ਵਾਸ਼ ਦਾ ਪ੍ਰਤੀਕ ਹਨ ਜਲੰਧਰ ਦੇ ਚੋਣ ਨਤੀਜੇ: ਰਮਨ ਬਹਿਲ

 ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਹਰੀਕੇ ਵਿਖੇ ਸੂਚਨਾ ਦਿੱਤੀ ਗਈ ਹੈ ਤੇ ਮੌਕੇ ’ਤੇ ਪਹੁੰਚੇ ਥਾਣਾ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ 195 ਦੀ ਕਾਰਵਾਈ ਕਰਕੇ ਸਿਵਲ ਹਸਪਤਾਲ ਤਰਨਤਾਰਨ ਪੋਸਟਮਾਰਟਮ ਕਰਵਾਇਆ ਜਾਵੇਗਾ ਤਾਂ ਜੋ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣਾਂ 'ਚ ਮੋਹਿੰਦਰ ਭਗਤ ਦੀ ਜਿੱਤ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News