ਕੇਂਦਰ ਵੱਲੋਂ ਪੇਸ਼ ਕੀਤਾ ਬਜਟ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰ ਸਕਿਆ : ਵਿਧਾਇਕ ਪਾਹੜਾ

02/03/2023 4:26:32 PM

ਗੁਰਦਾਸਪੁਰ (ਜੀਤ ਮਠਾਰੂ)- ਹਲਕਾ ਗੁਰਦਾਸਪੁਰ ਦੇ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਨਿਰਾਸ਼ਜਨਕ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬਜਟ ’ਚ ਕਿਸਾਨ, ਵਪਾਰੀ ਅਤੇ ਉਦਯੋਗ ਨੂੰ ਪੂਰੀ ਤਰ੍ਹਾਂ ਨਜ਼ਰਅੰਜਾਦ ਕੀਤਾ ਹੈ। ਹਾਲਾਂਕਿ ਇਨ੍ਹਾਂ ਤਿੰਨਾਂ ’ਤੇ ਹੀ ਦੇਸ਼ ਨਹੀਂ ਟਿੱਕਿਆ ਹੋਇਆ। ਉਨ੍ਹਾਂ ਨੇ ਕਿਹਾ ਕਿ ਟੈਕਸ ਸਲੈਬ ’ਚ ਹਰ ਵਾਰ ਬਰੋਤਰੀ ਹੁੰਦੀ ਹੈ। ਇਸ ’ਚ ਸਰਕਾਰ ਨੇ ਕੋਈ ਨਵਾਂ ਕੰਮ ਨਹੀਂ ਕੀਤਾ।

ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2022 ਤੱਕ ਹੀ ਗਰੀਬ ਪਰਿਵਾਰ ਦੇ ਸਿਰ ’ਤੇ ਛੱਤ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਹ ਪੂਰਾ ਨਹੀਂ ਕਰ ਸਕੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਦੇਸ਼ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕਿਆ। ਹਰ ਪਾਸਿਓ ਕੇਂਦਰ ਸਰਕਾਰ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਲਈ ਕੋਈ ਵੀ ਸਕੀਮ ਲਾਗੂ ਨਹੀਂ ਕੀਤੀ ਗਈ, ਜਿਸ ਨਾਲ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਲੋਕਾਂ ਦੀ ਪ੍ਰਵਾਹ ਨਹੀਂ ਕਰਦੀ।

ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan