ਪਾਕਿਸਤਾਨ ''ਚ ਢਹਿ-ਢੇਰੀ ਹੋਈ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ

01/05/2024 5:10:40 PM

ਅੰਮ੍ਰਿਤਸਰ- ਪਾਕਿਸਤਾਨ ਦੇ ਲਾਹੌਰ ਸ਼ਹਿਰ ਅਧੀਨ ਆਉਂਦੇ ਸਰਹੱਦੀ ਪਿੰਡ ਜਾਹਮਣ ਵਿਚਲਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਰੋੜੀ ਸਾਹਿਬ ਦਾ ਗੁੰਬਦ ਸਮੇਤ ਇਮਾਰਤ ਦਾ ਵੱਡਾ ਹਿੱਸਾ ਪਿਛਲੇ ਸਾਲ ਮੀਂਹ ਕਾਰਨ ਢਹਿ ਗਈ ਸੀ। ਇਸ ਦੇ ਬਾਵਜੂਦ ਇਸ ਖੰਡਰ 'ਚ ਤਬਦੀਲ ਹੋ ਰਹੀ ਇਸ ਮੁਕੱਦਸ ਯਾਦਗਾਰ ਦੀ ਪਾਕਿ ਸਰਕਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਸਮੇਤ ਕਿਸੇ ਵੀ ਭਾਰਤੀ ਸਿੱਖ ਜਥੇਬੰਦੀ ਨੇ ਸਾਰ ਨਹੀਂ ਲਈ। ਜਿਸ ਕਰਕੇ ਇਸ ਦੇ ਬਚੇ ਰਹਿ ਗਏ ਹਿੱਸੇ ਦੇ ਵੀ ਢਹਿ ਜਾਣ ਦਾ ਖ਼ਤਰਾ ਬਣਿਆ ਹੋਇਆ ਹੈ। 

ਇਹ ਵੀ ਪੜ੍ਹੋ : ਪੀ. ਐੱਚ. ਡੀ. ਪਾਸ ਸਬਜ਼ੀ ਵੇਚ ਕਰ ਰਿਹੈ ਘਰ ਦਾ ਗੁਜ਼ਾਰਾ, ਜਾਣੋ ਪ੍ਰੋਫੈਸਰ ਦੀ ਪੂਰੀ ਕਹਾਣੀ

ਇੰਡੀਆ ਪਾਕਿਸਤਾਨ ਹੈਰੀਟੇਜ ਕਲੱਬ ਦੇ ਆਦਿਲ ਰਿਆਜ਼ ਨੇ ਗੁਰਦੁਆਰਾ ਸਾਹਿਬ ਦੀ ਢਹਿ ਚੁਕੀ ਇਮਾਰਤ ਅਤੇ ਸੇਵਾ ਸੰਭਾਲ ਦੀ ਘਾਟ ਕਾਰਨ ਛੱਪੜ 'ਚ ਤਬਦੀਲ ਹੋ ਚੁਕੇ ਪਵਿੱਤਰ ਸਰੋਵਰ ਦੀਆਂ ਤਾਜ਼ਾ ਤਸਵੀਰਾਂ ਜਾਰੀ ਕਰਦਿਆਂ ਕਿਹਾ ਸਰਹੱਦੀ ਜ਼ੀਰੋ ਲਾਈਨ ਤੋਂ ਸਿਰਫ਼ 1 ਕਿਲੋਮੀਟਰ ਦੂਰ ਲਾਹੌਰ ਦੀ ਬੇਦੀਆਂ ਰੋਡ ਦੇ ਅੰਤ ‘ਚ ਆਬਾਦ ਪਿੰਡ ਜਾਹਮਣ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਖ਼ੂਬਸੂਰਤ ਸਰੋਵਰ ਹੁਣ ਮੀਂਹ ਦੇ ਪਾਣੀ ਨਾਲ ਭਰ ਗਿਆ ਹੈ । 

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News