ਹਾਈਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਨਾਲ ਝੁਲਸੇ ਵਿਅਕਤੀ ਨੇ ਦਮ ਤੋੜਿਆ
Sunday, Aug 04, 2024 - 06:17 PM (IST)
ਬਟਾਲਾ (ਸਾਹਿਲ)- ਹਾਈ ਵੋਲਟੇਜ ਤਾਰਾਂ ਤੋਂ ਜ਼ਬਰਦਸਤ ਕਰੰਟ ਲੱਗਣ ਨਾਲ ਝੁਲਸੇ ਵਿਅਕਤੀ ਦੇ ਇਲਾਜ ਦੌਰਾਨ ਦਮ ਤੋੜਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਸਿੰਬਲ ਬਟਾਲਾ ਦੇ ਇੰਚਾਰਜ ਏ.ਐੱਸ.ਆਈ. ਸੁਖਰਾਜ ਸਿੰਘ ਤੇ ਹੌਲਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਸੁਮਨ ਪੁੱਤਰ ਯੂਨਸ ਮਸੀਹ ਵਾਸੀ ਪਿੰਡ ਧੀਰ ਜੋ ਕਿ ਕਾਹਨੂੰਵਾਨ ਰੋਡ ’ਤੇ ਸਥਿਤ ਭੱਠਾ ਕਾਲੋਨੀ ਵਿਚ ਆਪਣੇ ਜੀਜੇ ਵਿਪਨ ਕੋਲ ਬਤੌਰ ਡਰਾਈਵਰ ਦਾ ਕੰਮ ਕਰਦਾ ਸੀ, ਬੀਤੇ ਕੱਲ ਘਰ ਦੀ ਛੱਤ ’ਤੇ ਚੜ੍ਹਿਆ ਸੀ ਕਿ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਤੋਂ ਇਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ ਸੀ, ਜਿਸ ਨਾਲ ਇਹ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਉਪਰੰਤ ਇਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਇਸ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਚੌਕੀ ਇੰਚਾਰਜ ਨੇ ਦੱਸਿਆ ਕਿ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆਂ ਉਕਤ ਵਿਅਕਤੀ ਸੁਮਨ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ, ਜਿਸ ਦੇ ਬਾਅਦ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਮ੍ਰਿਤਕ ਦੇ ਜੀਜਾ ਵਿਪਨ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ ਵਿਖੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8