ਸਰਹੱਦੀ ਖ਼ੇਤਰ ਬਮਿਆਲ ਨੇੜੇ ਬੱਸ ਪਲਟੀ, ਸਵਾਰੀਆਂ ''ਚ ਪਿਆ ਚੀਕ-ਚਿਹਾੜਾ
Tuesday, Dec 19, 2023 - 05:15 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਕਸਬਾ ਬਮਿਆਲ ਦੇ ਨੇੜਲੇ ਪਿੰਡ ਕਿੱਲਪੁਰ ਵਿਖੇ 12 ਵਜੇ ਦੇ ਕਰੀਬ ਬਮਿਆਲ ਤੋਂ ਦੀਨਾਨਗਰ ਜਾ ਰਹੀ ਇਕ ਪ੍ਰਾਈਵੇਟ ਟਰਾਂਸਪੋਟ ਕੰਪਨੀ ਦੀ ਬੱਸ ਪਿੰਡ ਕਿੱਲਪੁਰ ਨੇੜੇ ਮੋੜ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟ ਗਈ, ਜਿਸ ਕਾਰਨ ਪੰਜ ਦੇ ਕਰੀਬ ਸਵਾਰੀਆਂ ਮਾਮੂਲੀ ਰੂਪ ਵਿਚ ਜ਼ਖ਼ਮੀ ਹੋ ਗਈਆਂ।
ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ
ਹਾਦਸੇ ਦੀ ਸੂਚਨਾ ਮਿਲਦੇ ਹੀ ਬੱਸ 'ਚ ਸਵਾਰ ਲੋਕਾਂ ਦੇ ਰਿਸ਼ਤੇਦਾਰ ਅਤੇ ਸਾਕ-ਸਬੰਧੀ ਵੀ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਦਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਆਪਣੇ ਨਾਲ ਘਰ ਲੈ ਗਏ। ਬੱਸ 'ਚ ਸਵਾਰ ਯਾਤਰੀਆਂ ਮੁਤਾਬਕ ਬੱਸ ਦੀ ਰਫ਼ਤਾਰ ਤੇਜ਼ ਸੀ। ਉਧਰ ਦੂਜੇ ਪਾਸੇ ਹਾਦਸੇ ਦਾ ਕਾਰਨ ਬੱਸ ਦੇ ਡਰਾਈਵਰ ਅਤੇ ਕੰਡਕਟਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਸ ਦਾ ਪੱਟਾ ਟੁੱਟ ਗਿਆ ਸੀ। ਇਸ ਵਿੱਚ ਕੁੱਲ 15 ਦੇ ਕਰੀਬ ਸਵਾਰੀਆਂ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪਿੰਡ ਵਾਸੀਆਂ ਅਤੇ ਪੁਲਸ ਮੁਲਾਜ਼ਮਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲੋਕਾਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਬਾਹਰ ਕੱਢਿਆ। ਜ਼ਖ਼ਮੀ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ ਇਸ ਮੌਕੇ ਤੇ ਬਮਿਆਲ ਪੁਲਸ ਚੌਕੀ ਦੇ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ, ਪੰਜਾਬ ਪੁਲਸ 'ਚ ਬਤੌਰ ਕਾਂਸਟੇਬਲ 'ਤੇ ਤਾਇਨਾਤ ਮ੍ਰਿਤਕ ਦੀ ਪਤਨੀ
ਇਲਾਕੇ ਦੇ ਲੋਕਾਂ ਦੀ ਤਰਫੋਂ ਬੱਸ 'ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਪੰਜ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਦਾ ਇਲਾਜ ਪ੍ਰਾਈਵੇਟ ਡਾਕਟਰ ਤੋਂ ਕਰਵਾਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਘਰ ਲੈ ਗਏ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬੱਸ 'ਚ ਸਵਾਰ ਔਰਤ ਰੇਨੂੰ ਦੇਵੀ, ਪ੍ਰਕਾਸ਼ ਚੰਦ ਆਦਿ ਨੇ ਦੱਸਿਆ ਕਿ ਉਹ ਨਿੱਜੀ ਕੰਮ ਲਈ ਬਮਿਆਲ ਤੋਂ ਦੀਨਾਨਗਰ ਜਾ ਰਹੇ ਸਨ ਤਾਂ ਜਿਵੇਂ ਹੀ ਬੱਸ ਪਿੰਡ ਕਿੱਲਪੁਰ ਨੇੜੇ ਪੁੱਜੀ ਤਾਂ ਅਚਾਨਕ ਬੱਸ ਚਾਲਕ ਤੋਂ ਬੱਸ ਦਾ ਕੰਟਰੋਲ ਵਿਗੜ ਗਿਆ ਅਤੇ ਅਚਾਨਕ ਬੱਸ ਖੇਤਾਂ ਵਿੱਚ ਪਲਟ ਗਈ।
ਇਹ ਵੀ ਪੜ੍ਹੋ- ਧੁੰਦ ਤੇ ਸਮੋਗ ਦਾ ਕਹਿਰ ਜਾਰੀ, ਰੇਲ ਗੱਡੀਆਂ ਤੇ ਬੱਸਾਂ ਦੀ ਰਫ਼ਤਾਰ ਪਈ ਮੱਠੀ, ਸੜਕ ਹਾਦਸਿਆਂ ਦਾ ਗ੍ਰਾਫ਼ ਵਧਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8