ਗੁਰਦੁਆਰਾ ਪਾ. ਅੱਠਵੀਂ ਪੰਜੋਖੜਾ ਸਾਹਿਬ ''ਚ ਗਾਲੀ-ਗਲੋਚ ਦਾ ਮਾਮਲਾ, 5 ਮੈਂਬਰੀ ਸਬ ਕਮੇਟੀ ਦਾ ਕੀਤਾ ਗਠਨ

08/28/2023 10:57:11 AM

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 14 ਅਗਸਤ ਨੂੰ ਗੁਰਦੁਆਰਾ ਸਾਹਿਬ ਪਾ. ਅੱਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਹਾਜ਼ਰ ਪ੍ਰਬੰਧਕ/ਮੈਂਬਰਾਂ ਵੱਲੋਂ ਇਕ-ਦੂਜੇ ਨਾਲ ਗਾਲੀ ਗਲੋਚ ਬਹੁਤ ਹੀ ਨਿੰਦਣਯੋਗ ਕਾਰਜ ਸੀ। 

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ

ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿਚ ਪੁੱਜੀਆਂ ਸ਼ਿਕਾਇਤਾਂ ਦੀ ਪੜਤਾਲ ਕਰਨ ਲਈ ਸਿੰਘ ਸਾਹਿਬ ਜੀ ਵੱਲੋਂ 5 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਬਾਬਾ ਗੁਰਪ੍ਰੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ, ਸੁਖਵਰਸ਼ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਖਾਲਸਾ ਕਾਲਜੀਏਟ ਸਕੂਲ, ਇੰਜੀ. ਸਰਬਜੀਤ ਸਿੰਘ ਚੰਡੀਗੜ੍ਹ ਅਤੇ ਅਜੀਤ ਸਿੰਘ (ਮੈਂਬਰ/ਕੋਆਰਡੀਨਟਰ) ਇੰਚਾਰਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਆ ਗਿਆ ਹੈ।ਇਹ ਸਬ-ਕਮੇਟੀ ਉਪਰੋਕਤ ਮਸਲੇ ਦੀ ਮੁਕੰਮਲ ਜਾਂਚ ਪੜਤਾਲ ਕਰ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।

ਇਹ ਵੀ ਪੜ੍ਹੋ-  ਨਸ਼ਾ ਵਿਰੋਧੀ ਕਮੇਟੀ ਵੱਲੋਂ ਨਸ਼ੇੜੀ ਕਾਬੂ, ਨਸ਼ੇ ਕਰਦਿਆਂ ਦੀ ਵੀਡੀਓ ਹੋਈ ਸੀ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News