ਜਥੇਦਾਰ ਮਾਮਲੇ ਦੀ ਜਾਂਚ ਲਈ ਬਣਾਈ ਜਾਵੇਗੀ ਕਮੇਟੀ, ਰਾਘਵ ਚੱਢਾ ਦੀ ਮੰਗਣੀ ‘ਚ ਜਾਣ ਦਾ ਮਾਮਲਾ

05/20/2023 5:00:51 PM

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਲੱਗ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਬੈਠਕ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਪੁੱਛੇ ਸਵਾਲ 'ਤੇ ਬੋਲਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦਾ ਰਾਘਵ ਚੱਢਾ ਦੀ ਮੰਗਣੀ 'ਤੇ ਪਹੁੰਚਣਾ ਕੋਈ ਮਾੜੀ ਗੱਲ ਨਹੀਂ ਹੈ। ਜਥੇਦਾਰ ਸਾਹਿਬ ਦੀ ਸਿੱਖ ਪੰਥ ਨੂੰ ਇਕ ਵੱਡੀ ਦੇਣ ਹੈ ਅਤੇ ਉਹ ਸਾਡੇ ਸਤਿਕਾਰਯੋਗ ਹਨ, ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਵਾਲੀ ਕੋਈ ਗੱਲ ਨਹੀਂ ਹੈ।

ਇਹ ਵੀ ਪੜ੍ਹੋ-  ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ

ਐਡਵੋਕੇਟ ਧਾਮੀ ਨੇ ਕਿਹਾ ਸਿੰਘ ਸਾਹਿਬਾਨ ਦਾ ਸਮਾਜ ਵਿੱਚ ਵਿਚਰਨਾ ਜ਼ਰੂਰੀ ਹੈ। ਸਿੰਘ ਸਾਹਿਬਾਨਾਂ ਦੀ ਆਪਣੀ ਇਕ ਮਰਿਆਦਾ ਵੀ ਹੈ। ਆਉਣ ਵਾਲੇ ਦਿਨਾਂ ਵਿੱਚ ਇਕ ਕਮੇਟੀ ਬਣਾਈ ਜਾਵੇਗੀ, ਜੋ ਸਿੰਘ ਸਾਹਿਬਾਨਾਂ ਦੀ ਮਰਿਆਦਾ ਦਾ ਪ੍ਰੋਟੋਕੋਲ ਤੈਅ ਕਰੇਗੀ।

ਇਹ ਵੀ ਪੜ੍ਹੋ- ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ

ਜ਼ਿਕਰਯੋਗ ਹੈ ਕਿ ਅੱਜ ਦੀ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਨੇ ਕਈ ਅਹਿਮ ਫ਼ੈਸਲੇ ਗਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰਾਂ ਨੂੰ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਤਾਂ ਜੋ ਜ਼ੁਲਮ ਕਰਨ ਵਾਲਿਆਂ ਨੂੰ ਠੱਲ੍ਹ ਪਾਈ ਜਾ ਸਕੇ। ਦਿੱਲੀ ਵਿਖੇ ਧਰਨਾ ਦੇ ਰਹੇ ਪਹਿਲਾਵਾਨਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਾਨੂੰ ਕੁੜੀਆਂ ਨਾਲ ਹੋ ਰਹੀ ਬੇਇਨਸਾਫ਼ੀ ਦਾ ਦੁੱਖ ਹੈ ਤੇ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ 2-3 ਦਿਨਾਂ ਤੱਕ ਉਨ੍ਹਾਂ ਨਾਲ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਦੇ ਸੰਘਰਸ਼ 'ਚ ਸ਼ਾਮਲ ਹੋ ਕੇ ਹੌਂਸਲਾ ਦਿੰਦੇ ਹੋਏ ਨਾਲ ਖੜ੍ਹੇਗਾ।

ਇਹ ਵੀ ਪੜ੍ਹੋ- ਕੈਨੇਡਾ ’ਚ ਸਿਹਤ ਸਹੂਲਤਾਂ ਲੜਖੜਾਈਆਂ, ਮਰੀਜ਼ ਅਮਰੀਕਾ ਤੇ ਦੂਸਰੇ ਦੇਸ਼ਾਂ ਨੂੰ ਜਾਣ ਲਈ ਮਜ਼ਬੂਰ, ਡਾਕਟਰਾਂ ਦੇ ਹੱਥ ਖੜ੍ਹੇ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan