ਨੰਬਰਦਾਰ ਦੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: ਪੁਲਸ ਨੇ ਸਾਰੇ ਮੁਲਜ਼ਮ ਕੀਤੇ ਗ੍ਰਿਫ਼ਤਾਰ

Sunday, Oct 13, 2024 - 01:54 PM (IST)

ਨੰਬਰਦਾਰ ਦੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: ਪੁਲਸ ਨੇ ਸਾਰੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਕੱਥੂਨੰਗਲ/ਚਵਿੰਡਾ ਦੇਵੀ (ਤੱਗੜ, ਬਲਜੀਤ)-ਪੁਲਸ ਥਾਣਾ ਕੱਥੂਨੰਗਲ ਦੇ ਐੱਸ. ਐੱਚ. ਓ. ਖੁਸ਼ਬੂ ਸ਼ਰਮਾ ਨੇ ਪਿਛਲੇ ਦਿਨੀਂ ਮਾਮੂਲੀ ਝਗੜੇ ਤੋਂ ਬਾਅਦ ਨੰਬਰਦਾਰ ਭਗਵੰਤ ਸਿੰਘ ਸਰਹਾਲਾ ਨੂੰ ਉਸਦੇ ਘਰ ਚ ਦਾਖਲ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲੇ ਬਾਕੀ ਰਹਿੰਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ-  ਜਾਇਦਾਦ ਨੂੰ ਲੈ ਕੇ 2 ਭਰਾਵਾਂ ’ਚ ਤਕਰਾਰ, ਭਰਜਾਈ ਨਾਲ ਕੀਤੀ ਸ਼ਰਮਨਾਕ ਹਰਕਤ

ਇਸ ਸਬੰਧੀ ਪੁਲਸ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਤਲ ਸਬੰਧੀ ਥਾਣਾ ਕੱਥੂਨੰਗਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਸ ਵੱਲੋਂ ਕਤਲ ਦੇ ਮਾਮਲੇ ਵਿਚ ਨਾਮਜ਼ਦ 4 ਮੁਲਜ਼ਮ ਪਹਿਲਾ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਸਨ ਤੇ ਬਾਕੀ ਰਹਿੰਦੇ ਤਿੰਨ ਮੁਲਜ਼ਮ ਗ੍ਰਿਫਤਾਰ ਕਰ ਲਏ ਗਏ, ਜਿਨ੍ਹਾਂ ’ਚ ਵਿਜੇ ਪੁੱਤਰ ਬਿੱਟੂ, ਵਿਕਾਸ ਉਰਫ ਸੰਨੀ ਪੁੱਤਰ ਸਰਬਜੀਤ ਅਤੇ ਰਸ਼ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀਆਨ ਮਰੜੀ ਕਲਾਂ ਸ਼ਾਮਲ ਹਨ। ਇਨ੍ਹਾਂ ਕੋਲੋਂ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਬੱਚਿਆਂ ਦੇ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਅਮਨਪ੍ਰੀਤ ਸਿੰਘ ਪੁੱਤਰ ਬਖਤਾਵਰ ਸਿੰਘ, ਦਲੇਰ ਸਿੰਘ ਪੁੱਤਰ ਮਲਕੀਤ ਸਿੰਘ, ਜਗਮਨਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ, ਵਿਜੇ ਪੁੱਤਰ ਬਿੱਟੂ ਵਿਕਾਸ ਉਰਫ ਸਨੀ ਪੁੱਤਰ ਸਰਬਜੀਤ ਸਿੰਘ ਤੇ ਰਸ਼ਪਾਲ ਸਿੰਘ ਪੁੱਤਰ ਅਜੀਤ ਸਿੰਘ ਸਾਰੇ ਵਾਸੀ ਮਰੜੀ ਕਲਾ ਦੋ ਕਾਰਾਂ ’ਚ ਸਵਾਰ ਹੋ ਕੇ ਹਥਿਆਰਾਂ ਸਮੇਤ ਨੰਬਰਦਾਰ ਭਗਵੰਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸਰਹਾਲਾ ਦੇ ਘਰ ਵਿਚ ਦਾਖਲ ਹੋਏ ਸੀ ਤੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

Shivani Bassan

Content Editor

Related News