ਡੀ. ਜੇ. ਬੰਦ ਕਰਵਾਉਣ ’ਤੇ ਹੋਏ ਤਕਰਾਰ ਦੌਰਾਨ ਨੌਜਵਾਨ ਦੇ ਕਤਲ ਦਾ ਮਾਮਲਾ, 3 ਮੁਲਜ਼ਮ ਨਾਮਜ਼ਦ
Sunday, Nov 26, 2023 - 04:13 PM (IST)

ਤਰਨਤਾਰਨ (ਰਮਨ ਚਾਵਲਾ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੈਲ ਵਿਖੇ ਬੀਤੀ ਦੇਰ ਰਾਤ ਗੁਆਂਢ ’ਚ ਨਵ-ਜਨਮੀ ਬੱਚੀ ਦੀ ਖੁਸ਼ੀ ’ਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਡੀ. ਜੇ. ਨੂੰ ਬੰਦ ਕਰਨ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਘਰ ’ਚ ਖੁਸ਼ੀਆਂ ਦਾ ਮਾਹੌਲ ਮਾਤਮ ’ਚ ਬਦਲ ਗਿਆ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਨੂੰ 11 ਸਾਲ ਹੋਏ ਪੂਰੇ, CM ਮਾਨ ਨੇ ਟਵੀਟ ਕਰ ਆਖੀ ਇਹ ਗੱਲ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੈਲ ਢਾਏ ਵਾਲਾ ਦੇ ਨਿਵਾਸੀ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਜੋ ਆਪਣੇ ਘਰ ਦੇ ਗੁਆਂਢ ’ਚ ਇਕ ਨਵਜੰਮੀ ਬੱਚੀ ਸਬੰਧੀ ਕਰਵਾਏ ਸਮਾਗਮ ’ਚ ਸ਼ਾਮਲ ਹੋਣ ਲਈ ਪੁੱਜਾ ਸੀ, ਜਿੱਥੇ ਡੀ. ਜੇ ਪਾਰਟੀ ਸੀ। ਜਦ ਦੇਰ ਰਾਤ ਪਰਿਵਾਰਕ ਮੈਂਬਰ ਅਤੇ ਸ਼ਮਸ਼ੇਰ ਸਿੰਘ ਵਲੋਂ ਡੀ.ਜੇ. ਨੂੰ ਬੰਦ ਕਰਵਾਇਆ ਗਿਆ ਤਾਂ ਘਰ ’ਚ ਆਏ ਮਨਦੀਪ ਸਿੰਘ ਪੁੱਤਰ ਸਰਵਨ ਸਿੰਘ, ਰਣਜੀਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਭੈਣ ਢਾਏ ਵਾਲਾ ਵਲੋਂ ਡੀ. ਜੇ. ਚਲਾਉਣ ਨੂੰ ਲੈ ਕੇ ਸ਼ਮਸ਼ੇਰ ਸਿੰਘ ਨਾਲ ਤਕਰਾਰ ਹੋ ਗਿਆ, ਜੋ ਇੰਨਾ ਜ਼ਿਆਦਾ ਵੱਧ ਗਿਆ ਕਿ ਸ਼ਮਸ਼ੇਰ ਸਿੰਘ ਨੂੰ ਉਕਤ ਨੌਜਵਾਨਾਂ ਨੇ ਵਾਰ-ਵਾਰ ਚਾਕੂ ਮਾਰਦੇ ਹੋਏ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ- ਟਰੇਨ 'ਚ ਖ਼ਰਾਬ ਖਾਣਾ ਪਰੋਸਣ 'ਤੇ ਲੱਗੇਗਾ ਭਾਰੀ ਜੁਰਮਾਨਾ, ਤੈਅ ਕੀਤੀਆਂ 4 ਸ਼੍ਰੇਣੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਕਤਲ ਮਾਮਲੇ ’ਚ ਪੁਲਸ ਵਲੋਂ ਉਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਂਦੇ ਹੋਏ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8