ਵਕੀਲ ਅਤੇ ਟਾਈਪਿਸਟ ਨੂੰ 5 ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟਣ ਦਾ ਮਾਮਲਾ, ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ

06/07/2024 6:19:13 PM

ਤਰਨਤਾਰਨ (ਰਮਨ)- ਬੀਤੇ ਦਿਨੀਂ ਅਦਾਲਤ ਜਾ ਰਹੇ ਇਕ ਵਕੀਲ ਅਤੇ ਉਸਦੇ ਟਾਈਪਿਸਟ ਨੂੰ ਪੰਜ ਹਥਿਆਰਬੰਦ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਂਦੇ ਹੋਏ 6500 ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਖੋਹ ਲਿਆ ਗਿਆ ਸੀ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਪਾਸੋਂ ਵਾਰਦਾਤ ਲਈ ਵਰਤਿਆ ਗਿਆ ਦੇਸੀ ਪਿਸਤੌਲ ਅਤੇ ਖੋਹ ਕੀਤਾ ਗਿਆ ਮੋਬਾਈਲ ਬਰਾਮਦ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ ਜਦਕਿ ਫ਼ਰਾਰ ਦੋ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

 ਇਹ ਵੀ ਪੜ੍ਹੋ- ਡਿਊਟੀ 'ਚ ਤਾਇਨਾਤ ASI ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਨਵਨ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬਾਬਾ ਬਸਤਾ ਸਿੰਘ ਐਨਕਲੇਵ ਸਾਹਮਣੇ ਟੱਕਰ ਸਾਹਿਬ ਗੁਰਦੁਆਰਾ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਸੀ ਕਿ ਉਹ ਖਡੂਰ ਸਾਹਿਬ ਕਚਹਿਰੀ ਵਿਚ ਬਤੌਰ ਵਕੀਲ ਕੰਮ ਕਰ ਰਿਹਾ ਹੈ, ਜਦੋਂ ਉਹ ਆਪਣੇ ਟਾਈਪਿਸਟ ਗੁਰਜੀਤ ਸਿੰਘ ਸਮੇਤ ਆਪਣੀ ਸਕੂਟਰੀ ਉਪਰ ਸਵਾਰ ਹੋ ਮਿਤੀ 17 ਮਈ ਨੂੰ ਖਡੂਰ ਸਾਹਿਬ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਪਿੰਡ ਕੱਲਾ ਵਿਖੇ ਪੁਰਾਣੇ ਸ਼ੈਲਰ ਨਜ਼ਦੀਕ ਸਾਹਮਣੇ ਪਾਸਿਓਂ ਦੋ ਮੋਟਰਸਾਈਕਲ ਉਪਰ ਸਵਾਰ ਕੁੱਲ 5 ਨਕਾਬਪੋਸ਼ ਵਿਅਕਤੀਆਂ ਨੇ ਰੋਕ ਲਿਆ, ਜਿਨ੍ਹਾਂ ’ਚੋਂ ਇਕ ਨੇ ਹੱਥ ਵਿਚ ਫੜਿਆ ਪਿਸਤੌਲ ਉਸ ਤੋਂ ਉਪਰ ਤਾਣ ਦਿੱਤਾ।

ਇਹ ਵੀ ਪੜ੍ਹੋ- ਕੰਗਨਾ ਰਣੌਤ ਦੇ ਮਾਮਲੇ 'ਚ SGPC ਦਾ ਬਿਆਨ ਆਇਆ ਸਾਹਮਣੇ

ਇਸ ਦੌਰਾਨ ਲੁਟੇਰਿਆਂ ਨੇ ਉਸਦੇ ਪਰਸ ਵਿਚੋਂ 3000 ਰੁਪਏ, ਮੋਬਾਈਲ ਫੋਨ ਅਤੇ ਟਾਈਪਿਸਟ ਗੁਰਜੀਤ ਸਿੰਘ ਦੇ ਪਰਸ ਵਿਚੋਂ 3500 ਦੀ ਨਕਦੀ ਅਤੇ ਸਕੂਟਰੀ ਦੀ ਚਾਬੀ ਖੋਹ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧੀ ਮੁਲਜ਼ਮਾਂ ਦੀ ਭਾਲ ਸ਼ੁਰੂ ਕਰਦੇ ਹੋਏ ਹਰਸਿਮਰਨਜੀਤ ਸਿੰਘ ਉਰਫ ਸੰਮਾ ਉਰਫ ਹੈਪੀ ਪੁੱਤਰ ਅਵਤਾਰ ਸਿੰਘ ਵਾਸੀ ਸ਼ਿੰਗਾਰਪੁਰਾ, ਹਰਜੀਤ ਸਿੰਘ ਉਰਫ ਜੀਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਝੰਡੇਰ ਅਤੇ ਜਤਿੰਦਰ ਸਿੰਘ ਉਰਫ ਪੋਨੀ ਪੁੱਤਰ ਲਖਵਿੰਦਰ ਸਿੰਘ ਵਾਸੀ ਝੰਡੇਰ ਨੂੰ ਗ੍ਰਿਫਤਾਰ ਕਰਦੇ ਹੋਏ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਦੇਸੀ ਪਿਸਤੌਲ ਅਤੇ ਖੋਹ ਕੀਤਾ ਗਿਆ ਮੋਬਾਈਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਇਨ੍ਹਾਂ ਦੇ ਫਰਾਰ ਸਾਥੀ ਸੁੱਖਾ ਪੁੱਤਰ ਨਿਰਮਲ ਸਿੰਘ ਵਾਸੀ ਨੌਰੰਗਾਬਾਦ ਅਤੇ ਗੰਜੂ ਪੁੱਤਰ ਨਿਸ਼ਾਨ ਸਿੰਘ ਵਾਸੀ ਨੌਰੰਗਾਬਾਦ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨਾਬਾਲਗ ਕੁੜੀ ਨੂੰ ਜ਼ਰੂਰੀ ਗੱਲ ਕਰਨ ਬਹਾਨੇ ਕੀਤਾ ਅਗਵਾ, ਬਾਅਦ 'ਚ ਉਹ ਹੋਇਆ, ਜੋ ਸੋਚਿਆ ਵੀ ਨਾ ਸੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News