ਹੋਟਲ ’ਚੋਂ ਇਕ ਸ਼ਰਧਾਲੂ ਸੈਲਾਨੀ ਦੇ ਅਚਾਨਕ ਲਾਪਤਾ ਹੋਣ ਦਾ ਮਾਮਲਾ, ਨਵੀਂ cctv ਫੁਟੇਜ ਮੰਗਵਾਈ
Friday, Jul 26, 2024 - 11:27 AM (IST)
ਅੰਮ੍ਰਿਤਸਰ (ਜਸ਼ਨ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਾਜਸਥਾਨ ਤੋਂ ਅੰਮ੍ਰਿਤਸਰ ਆਏ 44 ਸਾਲਾ ਕਨੱਈਆ ਲਾਲ ਵਾਸੀ ਸ੍ਰੀ ਰਾਮਪੁਰਾ, ਲਖਨਾ ਜੈਪੁਰ ਰਾਜਸਥਾਨ ਦਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਜਾਣ ਦਾ ਮਾਮਲਾ ਸ਼ਹਿਰ ਵਿਚ ਪੂਰੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਵਰਨਣਯੋਗ ਹੈ ਕਿ ਕਨੱਈਆ ਲਾਲ ਬੀਤੀ 15 ਜੁਲਾਈ ਦੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕੋਲ ਇੱਕ ਹੋਟਲ ਚੋਂ ਛੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਸੀ। ਉਸ ਦੀ ਭਾਲ ਲਈ ਉਸ ਦਾ ਵੱਡਾ ਭਰਾ ਵੀ ਇਕ ਹਫ਼ਤਾ ਪਹਿਲਾਂ ਗੁਰੂ ਨਗਰੀ ਆਇਆ ਹੋਇਆ ਹੈ ਅਤੇ ਈ ਡਵੀਜ਼ਨ ਥਾਣੇ ਦੇ ਅਸੀਂ ਸ਼ਹਿਰ ਦੇ ਲਗਭਗ ਸਾਰੇ ਇਲਾਕਿਆਂ ਦੇ ਚੱਕਰ ਲਾ ਕੇ ਥੱਕ ਗਿਆ ਹੈ।
ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਜਨਤਕ ਸਥਾਨਾਂ ਅਤੇ ਸ਼ਹਿਰ ਵਿਚ ਘੁੰਮ ਕੇ ਵੀ ਉਸ ਦੀ ਭਾਲ ਕੀਤੀ ਜਾ ਰਹੀ ਹੈ ਪਰ ਕਨ੍ਹਈਆ ਲਾਲ ਦਾ ਕਿਤੇ ਵੀ ਪਤਾ ਨਹੀਂ ਲੱਗਾ। ਇਸ ਦੇ ਨਾਲ ਹੀ ਕਨ੍ਹਈਆ ਲਾਲ ਜਿਸ ਪਰਿਵਾਰ ਨਾਲ ਗੁਰੂ ਨਗਰੀ 'ਚ ਦਰਸ਼ਨਾਂ ਲਈ ਆਇਆ ਸੀ, ਉਨ੍ਹਾਂ ਵੱਲੋਂ ਵੀ ਉਸ ਦੀ ਭਾਲ ਕੀਤੀ ਜਾ ਰਹੀ ਹੈ, ਪਰ ਉਸ ਦਾ ਕਿਤੇ ਵੀ ਪਤਾ ਨਹੀਂ ਲੱਗ ਰਿਹਾ। ਉਨ੍ਹਾਂ ਕਿਹਾ ਕਿ ਪੁਲਸ ਨੇ ਹੁਣ ਤੱਕ ਢਿੱਲੀ ਕਾਰਜਸ਼ੈਲੀ ਅਪਣਾਈ ਹੈ ਅਤੇ ਅਜੇ ਤੱਕ ਨਵੀਂ ਸੀ. ਸੀ. ਟੀ. ਵੀ. ਫੁਟੇਜ ਨਹੀਂ ਕਢਵਾ ਸਕੀ ਹੈ। ਉਨ੍ਹਾਂ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਲਾਪਤਾ ਹੋਏ ਕਨ੍ਹਈਆ ਲਾਲ ਦੇ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦਾ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ
ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਅਧਿਕਾਰੀ ਨੇ ਪਹਿਲਾਂ ਤਾਂ ਉਕਤ ਮਾਮਲੇ ਵਿਚ ਬਹੁਤ ਤੇਜ਼ੀ ਦਿਖਾਈ, ਪਰ ਬਾਅਦ ਵਿੱਚ ਢਿੱਲਮੱਠ ਹੀ ਕਾਰਵਾਈ ਕੀਤੀ। ਰਾਜਸਥਾਨ ਵਾਸੀ ਜਗਦੀਸ਼ ਪ੍ਰਜਾਪਤ ਨੇ ਸੀ. ਪੀ. ਰਣਜੀਤ ਸਿੰਘ ਢਿੱਲੋਂ ਨੂੰ ਅਪੀਲ ਕੀਤੀ ਹੈ ਕਿ ਕਨ੍ਹਈਆ ਲਾਲ ਦੇ ਲਾਪਤਾ ਮਾਮਲੇ ਵਿੱਚ ਪੁਲੀਸ ਜਾਂਚ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਉਸ ਦੇ ਭਰਾ ਦਾ ਪਤਾ ਲਾਇਆ ਜਾ ਸਕੇ।
ਉਨ੍ਹਾਂ ਸਾਰੇ ਮਾਮਲੇ ਬਾਰੇ ਦੱਸਿਆ ਕਿ ਇੱਥੇ ਆਉਣ ਤੋਂ ਪਹਿਲਾਂ ਕਨ੍ਹਈਆ ਲਾਲ ਸ਼੍ਰੀ ਵੈਸ਼ਨੋ ਦੇਵੀ ਜੀ ਦੇ ਦਰਸ਼ਨਾਂ ਤੋਂ ਬਾਅਦ 15 ਜੁਲਾਈ ਨੂੰ ਇੱਕ ਰਾਜਸਥਾਨ ਦੇ ਹੀ ਜਾਣੂ ਪਰਿਵਾਰ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ਆਇਆ ਸੀ, ਜਿੱਥੋਂ ਉਹ ਰਿਕਸ਼ਾ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਇੱਕ ਹੋਟਲ ਵਿੱਚ ਗਿਆ ਸੀ।ਉਸ ਨੇ ਦੱਸਿਆ ਕਿ ਉਹ ਉਸੇ ਰਾਤ ਕਰੀਬ 11 ਵਜੇ ਸ਼ੱਕੀ ਹਾਲਾਤ ਵਿੱਚ ਕਿਤੇ ਗਿਆ ਸੀ। ਉਦੋਂ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ
ਕੀ ਕਹਿਣਾ ਹੈ ਜਾਂਚ ਅਧਿਕਾਰੀ ਦਾ
ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਈ ਡਵੀਜ਼ਨ ਕੋਤਵਾਲੀ ਦੀ ਪੁਲਸ ਨੇ 18 ਜੁਲਾਈ ਨੂੰ ਕੇਸ ਦਰਜ ਕੀਤਾ ਸੀ। ਇਹ ਮਾਮਲਾ ਪਿਛਲੇ ਚਾਰ ਦਿਨ ਪਹਿਲਾਂ ਹੀ ਉਸ ਕੋਲ ਆਇਆ ਸੀ ਅਤੇ ਕੁਝ ਦਿਨ ਪਹਿਲਾਂ ਇਲਾਕੇ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਸੀ, ਜਿਸ ਵਿਚ ਕਨ੍ਹਈਆ ਲਾਲ ਨਜ਼ਰ ਆ ਰਿਹਾ ਸੀ। ਹੁਣ ਫਿਰ ਤੋਂ ਨਵੀਂ ਫੁਟੇਜ ਮੰਗਵਾਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਕਨ੍ਹਈਆ ਲਾਲ ਨੂੰ ਲੱਭ ਕੇ ਉਸ ਦੇ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8