ਦੀਨਾਨਗਰ ਦੀ ਇਤਿਹਾਸਕ ਬਾਰਾਂਦਰੀ ਨਾਲ ਛੇੜਛਾੜ ਮਾਮਲਾ ਗਰਮਾਇਆ, ਪੁਲਸ ਵੱਲੋਂ ਮਾਮਲਾ ਦਰਜ
Monday, Apr 27, 2026 - 11:25 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)— ਪਿਛਲੇ ਦਿਨਾਂ ਤੋਂ ਦੀਨਾਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਰਾਜਭਾਗ ਨਾਲ ਸੰਬੰਧਤ ਇਤਿਹਾਸਕ ਬਾਰਾਂਦਰੀ 'ਤੇ ਕਬਜ਼ੇ ਦੀ ਨੀਅਤ ਨਾਲ ਕੀਤੀ ਗਈ ਭੰਨਤੋੜ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਕਈ ਜਥੇਬੰਦੀਆਂ ਵੱਲੋਂ ਇਕੱਠ ਕਰਕੇ ਇਸ ਮਾਮਲੇ ਸੰਬੰਧੀ ਐਸ.ਡੀ.ਐਮ. ਦੀਨਾਨਗਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ। ਇਸ ਉਪਰੰਤ ਐਸ.ਡੀ.ਐਮ. ਵੱਲੋਂ ਕਾਰਵਾਈ ਕਰਦਿਆਂ ਪੁਲਸ ਨੂੰ ਨਿਰਦੇਸ਼ ਜਾਰੀ ਕੀਤੇ ਗਏ, ਜਿਸ ਦੇ ਅਧਾਰ ‘ਤੇ ਪੁਲਸ ਨੇ ਐਫ.ਆਈ.ਆਰ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਦੱਸਣਯੋਗ ਹੈ ਕਿ ਸਿੱਖ ਰਾਜ ਦੀ ਗਰਮੀਆਂ ਦੀ ਰਾਜਧਾਨੀ ਰਹੇ ਸ਼ਹਿਰ ਦੀਨਾਨਗਰ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਨੂੰ ਸਰਕਾਰ ਵੱਲੋਂ ਸਾਲ 2010 ਵਿੱਚ ਸੁਰੱਖਿਅਤ ਸਮਾਰਕ ਐਲਾਨਿਆ ਜਾ ਚੁੱਕਿਆ ਹੈ। ਇਸ ਦੇ ਬਾਵਜੂਦ ਕੁਝ ਦਿਨ ਪਹਿਲਾਂ ਸ਼ਰਾਰਤੀ ਅਨਸਰਾਂ ਵੱਲੋਂ ਕਬਜ਼ੇ ਦੀ ਨੀਅਤ ਨਾਲ ਇੱਥੇ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਸੰਗਤਾਂ 'ਚ ਭਾਰੀ ਰੋਸ ਪੈਦਾ ਹੋ ਗਿਆ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
ਵਿਰਾਸਤੀ ਮੰਚ ਬਟਾਲਾ, ਡੀ.ਜੀ.ਐਮ.ਸੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਥਾਨਕ ਸੰਗਤਾਂ ਵੱਲੋਂ ਇਸ ਘਟਨਾ ਦਾ ਸਖ਼ਤ ਵਿਰੋਧ ਕੀਤਾ ਗਿਆ। ਇਤਿਹਾਸਕ ਬਾਰਾਂਦਰੀ ਦਾ ਰੁਤਬਾ ਬਹਾਲ ਕਰਵਾਉਣ ਲਈ ਕਾਨੂੰਨੀ ਲੜਾਈ ਲੜ ਰਹੇ ਵਿਰਾਸਤੀ ਮੰਚ ਬਟਾਲਾ ਦੇ ਅਹੁਦੇਦਾਰਾਂ — ਚੇਅਰਮੈਨ ਐਡਵੋਕੇਟ ਐੱਚ.ਐੱਸ. ਮਾਂਗਟ, ਪ੍ਰਧਾਨ ਬਲਦੇਵ ਸਿੰਘ ਰੰਧਾਵਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਹਰਪੁਰਾ — ਨੇ ਐਸ.ਡੀ.ਐਮ. ਦੀਨਾਨਗਰ ਨੂੰ ਦਰਖ਼ਾਸਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
ਇਸ ਉਪਰੰਤ ਐਸ.ਡੀ.ਐਮ. ਦੀਨਾਨਗਰ ਰਵਿੰਦਰ ਸਿੰਘ ਵੱਲੋਂ ਪੁਲਸ ਨੂੰ ਕਾਰਵਾਈ ਕਰਨ ਲਈ ਸਿਫਾਰਸ਼ ਕੀਤੀ ਗਈ। ਹੁਣ ਦੀਨਾਨਗਰ ਪੁਲਸ ਨੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਬੀ.ਐਨ.ਐਸ ਦੀਆਂ ਧਾਰਾਵਾਂ 324(4), 331(3), 3(5) ਅਤੇ ਹੋਰ ਸੰਬੰਧਿਤ ਧਾਰਾਵਾਂ ਨਾਲ ਨਾਲ ਪੰਜਾਬ ਪ੍ਰਾਚੀਨ ਤੇ ਇਤਿਹਾਸਕ ਸਮਾਰਕ ਅਤੇ ਪੁਰਾਤੱਤਵ ਸਥਾਨ ਤੇ ਅਵਸ਼ੇਸ਼ ਐਕਟ 1964 ਦੇ ਸੈਕਸ਼ਨ 30 ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
