ਔਰਤ ਦੇ ਕਤਲ ਦਾ ਮਾਮਲਾ: ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸੀਨੀਅਰ ਪੁਲਸ ਅਫਸਰਾਂ ਕੋਲੋਂ ਲਾਈ ਇਨਸਾਫ਼ ਦੀ ਗੁਹਾਰ

Thursday, Jul 18, 2024 - 11:19 AM (IST)

ਔਰਤ ਦੇ ਕਤਲ ਦਾ ਮਾਮਲਾ: ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸੀਨੀਅਰ ਪੁਲਸ ਅਫਸਰਾਂ ਕੋਲੋਂ ਲਾਈ ਇਨਸਾਫ਼ ਦੀ ਗੁਹਾਰ

ਰਾਜਾਸਾਂਸੀ (ਰਾਜਵਿੰਦਰ)-ਬੀਤੇ ਦਿਨ ਕਸਬਾ ਰਾਜਸਾਂਸੀ ਵਿਖੇ ਹੋਏ ਇਕ ਔਰਤ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ’ਤੇ ਮ੍ਰਿਤਕ ਔਰਤ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਨੇ ਸੀਨੀਅਰ ਪੁਲਸ ਅਫਸਰਾਂ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਤੋਂ ਇਨਸਾਫ਼ ਦੀ ਗੁਹਾਰ ਲਗਾਈ। ਉਨ੍ਹਾਂ ਕਿਹਾ ਕਿ ਇਕ ਤਾਂ ਉਨ੍ਹਾਂ ਦੇ ਘਰ ਦੇ ਜੀਅ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਅਤੇ ਦੂਸਰਾ ਰਾਜਾਸਾਂਸੀ ਪੁਲਸ ਵੱਲੋਂ ਉਨ੍ਹਾਂ ਨੂੰ ਬਿਨਾਂ ਵਜ੍ਹਾ ਹਰ ਰੋਜ਼ ਥਾਣੇ ਵਿੱਚ ਬਿਠਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਮ੍ਰਿਤਕ ਹਰਜਿੰਦਰ ਕੌਰ ਦੇ ਪਤੀ ਭਗਵੰਤ ਸਿੰਘ ਤੇ ਉਸ ਦੇ ਮਾਂ ਪਿਓ ਨੇ ਇਕ ਸੀਨੀਅਰ ਪੁਲਸ ਅਫ਼ਸਰ ’ਤੇ ਲਾਏ ਦੋਸ਼ਾਂ ਵਿਚ ਕਿਹਾ ਕਿ ਪੁਲਸ ਵੱਲੋਂ ਕਾਤਲਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ ਪਰ ਸਾਨੂੰ ਹੀ ਟਾਰਚਰ ਕੀਤਾ ਜਾ ਰਿਹਾ ਹੈ। ਜਦੋਂ ਕਿ ਪੁਲਸ ਵੱਲੋਂ ਇਸ ਕਤਲ ਮਾਮਲੇ ਵਿਚ 8 ਵਿਅਕਤੀਆਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ ਵਿਅਕਤੀ ਹੀ ਗ੍ਰਿਫ਼ਤਾਰ ਕੀਤੇ ਹਨ। ਬਾਕੀਆਂ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਈ ਛਾਪੇਮਾਰੀ ਨਹੀਂ ਕੀਤੀ ਜਾ ਰਹੀ, ਜਦੋਂ ਕਿ ਉਕਤ ਪੰਜ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਜਦ ਥਾਣੇ ਵਿਚ ਆਉਂਦੇ ਹਨ ਤਾਂ ਸਾਡੇ ਸਾਹਮਣੇ ਉਨ੍ਹਾਂ ਦੀ ਆਪਣੇ ਦਫਤਰ ਵਿਚ ਬਿਠਾ ਕੇ ਮਹਿਮਾਨ ਨਿਵਾਜੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਗੁਆਂਢੀਆਂ ਦੇ ਘਰ ਖੇਡਣ ਗਈ 8 ਸਾਲਾ ਬੱਚੀ ਨਾਲ ਵਾਪਰਿਆ ਭਾਣਾ, ਮਿਲੀ ਦਰਦਨਾਕ ਮੌਤ

ਭਗਵੰਤ ਸਿੰਘ ਮੰਨਾ ਭੱਟੀ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਤੇ ਪੁਲਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਕੋਲ ਇਨਸਾਫ਼ ਦੀ ਗੁਹਾਰ ਲਾਉਂਦਿਆਂ ਕਿਹਾ ਕਿ ਮੇਰੀ ਪਤਨੀ ਹਰਜਿੰਦਰ ਕੌਰ ਦੇ ਹਤਿਆਰਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ । ਇਸ ਸਬੰਧੀ ਜਦ ਰਾਜਾਸਾਂਸੀ ਵਿਖੇ ਤਾਇਨਾਤ ਡੀ. ਐੱਸ. ਪੀ. ਕਰਨ ਸ਼ਰਮਾ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮੰਨਾ ਦੀਆਂ ਕੁਝ ਪੁਰਾਣੀਆਂ ਵੀਡੀਓ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ-  ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਉਨ੍ਹਾਂ ਵੀਡੀਓ ਦੇ ਤੱਥਾਂ ਦੇ ਆਧਾਰ ’ਤੇ ਉਸ ਕੋਲੋਂ ਤੇ ਸਾਥੀਆਂ ਕੋਲੋਂ ਪੁਲਸ ਸਟੇਸ਼ਨ ਵਿਚ ਬੁਲਾ ਕੇ ਸ਼ੱਕ ਦੇ ਆਧਾਰ ’ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਬਿਨਾਂ ਭੇਦਭਾਵ ਨਿਰਪੱਖ ਤੌਰ ’ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਅਸਲੀਅਤ ਸਾਹਮਣੇ ਆ ਜਾਵੇਗੀ। ਅੱਠ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News