ਕੇਂਦਰ ਸਰਕਾਰ ਕੈਨੇਡਾ ’ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ’ਚ ਦਖ਼ਲ ਦੇਵੇ : ਪ੍ਰੋ. ਸਰਚਾਂਦ
Friday, Mar 17, 2023 - 04:25 PM (IST)

ਅੰਮ੍ਰਿਤਸਰ (ਜ.ਬ.)- ਰਾਸ਼ਟਰੀ ਘੱਟਗਿਣਤੀ ਕਮਿਸ਼ਨਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਕੈਨੇਡਾ ਵਿਚ 700 ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਅੰਤਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ ਕਰਦਿਆਂ ਮਸਲੇ ਦਾ ਹਲ ਕੱਢਣ ਲਈ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਜ਼ਮੀਨ ’ਤੇ ਵਿਛੀ
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਸ ਬਾਰੇ ਮੰਗ-ਪੱਤਰ ਦਿੰਦਿਆਂ ਪ੍ਰੋ. ਸਰਚਾਂਦ ਸਿੰਘ, ਪ੍ਰੋ. ਗੁਰਿੰਦਰ ਸਿੰਘ ਮਾਮਣਕੇ ਅਤੇ ਅਮਨਦੀਪ ਭੱਟੀ ਨੇ ਕਿਹਾ ਕਿ ਕੈਨੇਡਾ ਤੋਂ 700 ਦੇ ਕਰੀਬ ਪੰਜਾਬੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਿਰ ’ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ, ਕਿਉਂਕਿ ਉਨ੍ਹਾਂ ਦੀਆਂ ਫ਼ਾਈਲ ਨਾਲ ਉਨ੍ਹਾਂ ਦੇ ਏਜੰਟ ਵਲੋਂ ਛੇੜਛਾੜ ਕੀਤੇ ਗਏ ਸਨ। ਉਨ੍ਹਾਂ ਕਿਹਾ ਕੇ ਇਸ ਫਰਜ਼ੀਵਾੜਾ ਵਿਚ ਕੈਨੇਡਾ ਸਰਕਾਰ ਦੇ ਓਹ ਵੀਜ਼ਾ ਅਧਿਕਾਰੀ ਵੀ ਕਸੂਰਵਾਰ ਹਨ, ਜਿੰਨਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵੀਜ਼ੇ ਦੇਣ ਸਮੇਂ ਇਹ ਦਸਤਾਵੇਜ਼ ਠੀਕ ਤਰ੍ਹਾਂ ਚੈੱਕ ਨਹੀਂ ਕੀਤੇ ।
ਇਹ ਵੀ ਪੜ੍ਹੋ- ਅੱਤਵਾਦੀਆਂ ਵਲੋਂ ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਨੂੰ ਉਡਾਉਣ ਦੀ ਧਮਕੀ
ਹੁਣ ਜਦੋਂ ਵਿਦਿਆਰਥੀ 3-4 ਸਾਲ ਕੈਨੇਡਾ ’ਚ ਹਰ ਤੰਗੀ ਝੱਲ ਕੇ, ਪੱਕੇ ਹੋਣ ਲਈ ਅਪਲਾਈ ਕਰਨ ਦੇ ਯੋਗ ਹੋਏ ਤਾਂ ਹੁਣ ਕਿਹਾ ਜਾ ਰਿਹਾ ਕਿ ਇਨ੍ਹਾਂ ਦੇ ਦਸਤਾਵੇਜ਼ ਗਲਤ ਹਨ ਅਤੇ ਉਨ੍ਹਾਂ ਨੂੰ ਵਾਪਸ ਜਾਣਾ ਪਵੇਗਾ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਫਰਜ਼ੀ ਦਸਤਾਵੇਜ਼ਾਂ ’ਤੇ ਕੈਨੇਡਾ ਪੁੱਜੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਲੈਂਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਅਕਾਲੀ ਦਲ ਨੇ ਸ਼ੁਰੂ ਕੀਤਾ 'ਪੰਜਾਬ ਬਚਾਓ ਧਰਨਾ', ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।