ਗੁਰੂ ਘਰ ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਦੀ ਹਾਦਸੇ ’ਚ ਮੌਤ

10/27/2023 10:38:45 AM

ਅੰਮ੍ਰਿਤਸਰ (ਸੂਰੀ)- ਫਤਿਹਗੜ੍ਹ ਚੂੜੀਆਂ ਰੋਡ ਮੱਝੂਪੁਰਾ ਗੁਰੂ ਘਰ ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਮੀਰਾਂਕੋਟ ਦੀ ਕੱਲ੍ਹ ਸਵੇਰੇ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਬਾਬਾ ਕੁਲਵਿੰਦਰ ਸਿੰਘ ਮੀਰਾਂਕੋਟ ਕਲਾਂ ਦੇ ਭਰਾ ਸੁਖਵਿੰਦਰਜੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਬਾਬਾ ਕੁਲਵਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਬਿਰਧ ਆਸ਼ਰਮ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਨਿਤਨੇਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਅੰਮ੍ਰਿਤਸਰ ਨੂੰ ਆ ਰਹੇ ਸਨ।

ਇਹ ਵੀ ਪੜ੍ਹੋ- ਵਿਆਹ 'ਚ ਜ਼ਬਰਦਸਤ ਹੰਗਾਮਾ, 400 ਪਲੇਟਾਂ ਦੀ ਕਰਵਾਈ ਸੀ ਬੁਕਿੰਗ ਪਰ ਭੁੱਖੇ ਮੁੜੇ ਬਰਾਤੀ,ਜਾਣੋ ਪੂਰਾ ਮਾਮਲਾ

PunjabKesari

ਇਸ ਦੌਰਾਨ ਫਤਿਹਗੜ੍ਹ ਚੂੜੀਆਂ ਰੋਡ ਨੰਗਲੀ ਅੱਡੇ ’ਤੇ ਤੇਲ ਵਾਲੇ ਟੈਂਕਰ, ਜੋ ਕਿ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਨਾਲ ਐਕਸੀਡੈਂਟ ਹੋ ਗਿਆ, ਜਿਸ ਨਾਲ ਕੁਲਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ। ਟੈਂਕਰ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ। ਕੰਬੋਅ ਥਾਣੇ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ- DJ 'ਤੇ ਗਾਣਾ ਲਗਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ, ਭੰਨ੍ਹੀ ਕਾਰ ਤੇ ਬੁਲੇਟ ਮੋਟਰਸਾਈਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News