ਮਣੀਪੁਰ ਕਾਂਡ ਨੂੰ ਲੈ ਕੇ ਮਸੀਹ ਭਾਈਚਾਰੇ ਨੇ ਦੀਨਾਨਗਰ ਬੱਸ ਸਟੈਂਡ ''ਤੇ ਦਿੱਤਾ ਧਰਨਾ

Saturday, Aug 05, 2023 - 06:19 PM (IST)

ਮਣੀਪੁਰ ਕਾਂਡ ਨੂੰ ਲੈ ਕੇ ਮਸੀਹ ਭਾਈਚਾਰੇ ਨੇ ਦੀਨਾਨਗਰ ਬੱਸ ਸਟੈਂਡ ''ਤੇ ਦਿੱਤਾ ਧਰਨਾ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਦਿਨੀਂ ਮਣੀਪੁਰ 'ਚ ਵਾਪਰੀ ਘਟਨਾ ਦੇ ਵਿਰੋਧ 'ਚ ਈਸਾਈ ਭਾਈਚਾਰੇ ਵੱਲੋਂ ਦੀਨਾਨਗਰ ਬੱਸ ਸਟੈਂਡ ਦੇ ਬਾਹਰ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 3 ਘੰਟੇ ਤੱਕ ਦਿੱਤੇ ਧਰਨੇ ਦੌਰਾਨ ਇਸਾਈ ਭਾਈਚਾਰੇ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮਨੱਵਰ ਮਸੀਹ ਨੇ ਕਿਹਾ ਕਿ ਮਣੀਪੁਰ 'ਚ ਵਧੀ ਹਿੰਸਾ ਚਿੰਤਾਜਨਕ ਹੈ। ਦੋ ਔਰਤਾਂ ਨਾਲ ਜਿਨਸੀ ਸੋਸ਼ਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਹੈ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਫਿਰ ਤੋਂ ਨਸ਼ਾ ਤਸਕਰੀ ਦਾ ਕੀਤਾ ਪਰਦਾਫ਼ਾਸ਼, ਚਾਰ ਕਿਲੋ ਹੈਰੋਇਨ ਕੀਤੀ ਜ਼ਬਤ

ਉਨ੍ਹਾਂ ਕਿਹਾ ਕਿ ਸਾਡੇ ਦੇਸ਼ 'ਚ ਔਰਤਾਂ ਦੀ ਪੂਜਾ ਕੀਤੀ ਜਾਂਦੀ ਹੈ ਪਰ ਮਣੀਪੁਰ 'ਚ ਔਰਤਾਂ ਨਾਲ ਵਾਪਰੀ ਉਪਰੋਕਤ ਘਟਨਾ ਨੇ ਦੇਸ਼ ਨੂੰ ਸ਼ਰਮਸਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਚਾਹੀਦਾ ਹੈ ਕਿਉਂਕਿ ਸਾਡੇ ਦੇਸ਼ ਵਿੱਚ ਸਾਰਿਆਂ ਨੂੰ ਸਦਭਾਵਨਾ ਨਾਲ ਰਹਿਣਾ ਸਿਖਾਇਆ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਇਹ ਧਰਨਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ- ਕੈਨੇਡਾ 'ਚ ਮ੍ਰਿਤਕ ਨੌਜਵਾਨ ਦੀ ਪਿੰਡ ਪੁੱਜੀ ਦੇਹ, ਭੈਣਾਂ ਨੇ ਸਿਹਰਾ ਸਜਾ ਤੇ ਰੱਖੜੀ ਬੰਨ੍ਹ ਦਿੱਤੀ ਅੰਤਿਮ ਵਿਦਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News