ਠੰਡ ਨੇ ਦਿਖਾਇਆ ਆਪਣਾ ਜ਼ੋਰ, ਤਾਪਮਾਨ ’ਚ ਆਈ ਗਿਰਾਵਟ, ਮੌਸਮ ਵਿਭਾਗ ਦਾ ਅਲਰਟ

12/30/2023 12:15:46 PM

ਅੰਮ੍ਰਿਤਸਰ (ਰਮਨ)- ਗੁਰੂ ਨਗਰੀ ਵਿਚ ਪਿਛਲੇ ਤਿੰਨ ਦਿਨਾਂ ਤੋਂ ਠੰਡ ਨੇ ਆਪਣਾ ਪੂਰਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿੱਥੇ ਪੂਰਾ ਸ਼ਹਿਰ ਧੁੰਦ ਦੀ ਚਾਦਰ ਵਿਚ ਲਪੇਟਿਆ ਹੋਇਆ ਹੈ, ਉਥੇ ਹੀ ਕੜਾਕੇ ਦੀ ਠੰਡ ਨੇ ਲੋਕਾਂ ਦਾ ਜ਼ਿਊਣਾ ਦੁੱਭਰ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ ਅਤੇ ਸਾਲ ਦੇ ਆਖ਼ਰੀ ਦਿਨ ਅਤੇ ਨਵੇਂ ਸਾਲ ’ਤੇ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ 16.1 ਅਤੇ ਘੱਟੋ-ਘੱਟ ਤਾਪਮਾਨ 9.9 ਦਰਜ ਕੀਤਾ ਗਿਆ। ਇਸ ਠੰਡ ਵਿਚ ਠਠੁਰਨ ਵੱਧ ਗਈ ਹੈ, ਜਿਸ ਨਾਲ ਗਰੀਬ ਮਜ਼ਦੂਰ ਵਰਗ ਦਾ ਬੁਰਾ ਹਾਲ ਹੋ ਰਿਹਾ ਹੈ। ਦੁਪਹਿਰ ਵੇਲੇ ਸੂਰਜ ਨਿਕਲਣ ਦੇ ਬਾਵਜੂਦ ਠੰਡੀਆਂ ਹਵਾਵਾਂ ਚੱਲਣ ਕਾਰਨ ਲੋਕਾਂ ਨੇ ਠੰਡ ਮਹਿਸੂਸ ਕੀਤੀ। ਇਹ ਠੰਡ ਦਿਲ ਅਤੇ ਸਾਹ ਦੇ ਰੋਗੀਆਂ ਲਈ ਵੀ ਬਹੁਤ ਹਾਨੀਕਾਰਕ ਹੈ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ

ਬੱਚਿਆਂ ਅਤੇ ਬਜ਼ੁਰਗਾਂ ਨੂੰ ਧਿਆਨ ਰੱਖਣਾ ਪਵੇਗਾ

ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਠੰਡ ਅਤੇ ਸੰਘਣੀ ਧੁੰਦ ਪੈ ਰਹੀ ਹੈ, ਉਸ ਵਿਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਧਿਆਨ ਰੱਖਣਾ ਪਵੇਗਾ ਅਤੇ ਗਰਮ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੇ ਘਰਾਂ ਵਿਚ ਹੀਟਰ ਦੀ ਵਰਤੋਂ ਕਰਦੇ ਹਨ, ਉਹ ਆਪਣੇ ਕਮਰੇ ਬੰਦ ਕਰ ਕੇ ਹੀਟਰ ਦੀ ਵਰਤੋਂ ਕਰਦੇ ਹਨ, ਉਨ੍ਹਾਂ ਕਮਰੇ ਵਿਚ ਜਿੱਥੇ ਹੀਟਰ ਚੱਲ ਰਿਹਾ ਹੈ, ਦੀਆਂ ਕੁਝ ਖਿੜਕੀਆਂ ਖੁੱਲ੍ਹੀਆਂ ਰੱਖ ਕੇ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਗਰਮ ਕੱਪੜੇ ਪਹਿਨਣੇ ਚਾਹੀਦੇ ਹਨ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

ਅੰਮ੍ਰਿਤਸਰ ਵਿਚ ਪਹਾੜਾਂ ਵਰਗਾ ਮੌਸਮ

ਇਸ ਸਮੇਂ ਅੰਮ੍ਰਿਤਸਰ ਵਿਚ ਪਹਾੜਾਂ ਵਰਗਾ ਮੌਸਮ ਬਣਿਆ ਹੋਇਆ ਹੈ, ਉਥੇ ਹੀ ਲੋਕ ਇੱਥੇ ਨਵਾਂ ਸਾਲ ਮਨਾਉਣ ਲਈ ਆ ਰਹੇ ਹਨ। ਇਸ ਸਮੇਂ ਬਾਹਰਲੇ ਰਾਜਾਂ ਤੋਂ ਆਏ ਲੋਕ ਮੌਸਮ ਦਾ ਖੂਬ ਆਨੰਦ ਲੈ ਰਹੇ ਹਨ। ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਸੜਕਾਂ ’ਤੇ ਸੰਘਣੇ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਰੇਲ ਗੱਡੀਆਂ ਦੇਰੀ ਨਾਲ ਪਹੁੰਚ ਰਹੀਆਂ ਹਨ ਅਤੇ ਧੁੰਦ ਕਾਰਨ ਉਡਾਣਾਂ ਰੱਦ ਹੋ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan