ਗੁਰੂ ਨਗਰੀ ਦੇ ਮੁੱਖ ਦੁਆਰ ''ਗੋਲਡਨ ਗੇਟ'' ਦਾ ਰੰਗ ਉਤਰਨਾ ਸ਼ੁਰੂ, ਪਿੱਲਰ ਸਲਾਬ ਕਾਰਨ ਹੋਏ ਖਸਤਾ: MP ਔਜਲਾ
Monday, Mar 04, 2024 - 11:18 AM (IST)
ਅੰਮ੍ਰਿਤਸਰ(ਸਰਬਜੀਤ)- ਅੰਮ੍ਰਿਤਸਰ ਦਾ ਮੁੱਖ ਦੁਆਰ ਕਿਹਾ ਜਾਣ ਵਾਲੇ ਗੋਲਡਨ ਗੇਟ ਦੀ ਹਾਲਤ ਦਿਨੋਂ-ਦਿਨ ਖ਼ਸਤਾ ਹੁੰਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਊ ਅੰਮ੍ਰਿਤਸਰ ਸਥਿਤ ਗੋਲਡਨ ਗੇਟ ਦਾ ਜਾਇਜ਼ਾ ਲੈਣ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਰੋੜਾਂ ਦੀ ਲਾਗਤ ਨਾਲ ਬਣੇ ਇਸ ਗੋਲਡਨ ਗੇਟ ਦੇ ਚਾਰੇ ਪਿੱਲਰ ਸਲਾਬ ਨਾਲ ਚਿੱਟੇ ਹੋ ਚੁੱਕੇ ਹਨ ਅਤੇ ਇਸ ਦੀ ਸੁੰਦਰਤਾ ਵਧਾਉਣ ਲਈ ਲਗਾਈਆਂ ਗਈਆਂ ਨਾਨਕਸ਼ਾਹੀ ਇੱਟਾਂ ਵੀ ਹੱਥ ਲਗਾਉਂਦਿਆਂ ਹੀ ਥੱਲੇ ਡਿੱਗ ਰਹੀਆਂ ਹਨ। ਇਸ ਦਾ ਜਾਇਜ਼ਾ ਲੈਣ ਪਹੁੰਚੇ ਸੰਸਦ ਔਜਲਾ ਨੇ ਕਿਹਾ ਕਿ ਇਹ ਗੋਲਡਨ ਗੇਟ ਗੁਰੂ ਨਗਰੀ ਦੀ ਸੁੰਦਰਤਾ ਨੂੰ ਵਧਾਉਣ ਲਈ ਕਰੋੜਾਂ ਦੀ ਲਾਗਤ ਨਾਲ ਬਣਾਇਆ ਗਿਆ ਸੀ, ਜਿਸ ਨੂੰ ਅੱਜ ਸਿਰਫ ਇਸ਼ਤਿਹਾਰਬਾਜ਼ੀ ਦਾ ਹੀ ਜਰੀਆ ਬਣਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ 'ਸਰਕਾਰ-ਵਪਾਰ ਮਿਲਣੀ' 'ਚ ਪੁੱਜੇ CM ਮਾਨ ਤੇ ਕੇਜਰੀਵਾਲ, ਆਖੀਆਂ ਅਹਿਮ ਗੱਲਾਂ
ਉਨ੍ਹਾਂ ਕਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਗੁਰੂ ਨਗਰੀ ਦੇ ਗੋਲਡਨ ਗੇਟ ਦੀ ਹਾਲਤ ਖ਼ਸਤਾ ਦੀ ਆਵਾਜ਼ ਉੱਘੇ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਉੱਠਾਈ ਸੀ, ਜਿਸ ਤਹਿਤ ਇੱਥੇ ਪਹੁੰਚ ਕੇ ਦੇਖਿਆ ਗਿਆ ਤਾਂ ਵਾਕਿਆ ਹੀ ਇਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਸਭ ਕੁਝ ਬਿਆਨ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਰਾਜਾ ਵੜਿੰਗ ਨੇ CM ਮਾਨ ਨੂੰ ਕੀਤੀ ਇਹ ਅਪੀਲ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਮੌਕੇ ’ਤੇ ਡੀ. ਸੀ. ਤੇ ਕਾਰਪੋਰੇਸ਼ਨ ਕਮਿਸ਼ਨਰ ਨੂੰ ਇਸ ਦੀ ਮੁਰੰਮਤ ਕਰਵਾਉਣ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਜੋ ਲੋਕ ਇਥੇ ਇਸ਼ਤਿਹਾਰਬਾਜ਼ੀ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਔਜਲਾ ਨੇ ਦੱਸਿਆ ਕਿ ਸਾਡੇ ਲਈ ਬਹੁਤ ਮਾੜੀ ਗੱਲ ਹੈ ਕਿ ਅਸੀਂ ਆਪਣੀਆਂ ਵਿਰਾਸਤਾਂ ਨੂੰ ਸਾਂਭ ਨਹੀਂ ਰਹੇ, ਜਿਸ ਗੋਲਡਨ ਗੇਟ ਨੂੰ ਦੂਰੋਂ-ਦੂਰੋਂ ਆ ਕੇ ਸੰਗਤਾਂ ਮੱਥਾ ਟੇਕਣ ਤੋਂ ਬਾਅਦ ਫੋਟੋਆਂ ਖਿਚਵਾ ਕੇ ਜਾਂਦੀਆਂ ਸੀ। ਅੱਜ ਉਸੇ ਹੀ ਗੋਲਡਨ ਗੇਟ ਦਾ ਰੰਗ ਲੱਥ ਰਿਹਾ ਹੈ ਤੇ ਆਲੇ-ਦੁਆਲੇ ਜੰਗਾਲ ਲੱਗ ਰਿਹਾ ਹੈ ਤੇ ਚਾਰੇ ਪਿੱਲਰ ਸਲਾਬ ਦੇ ਨਾਲ ਚਿੱਟੇ ਹੋ ਚੁੱਕੇ ਹਨ। ਇਸ ਮੌਕੇ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਵਿਰਾਸਤਾਂ ਦੀ ਸੰਭਾਲ ਕਰੀਏ।
ਇਹ ਵੀ ਪੜ੍ਹੋ : ਦੁਖ਼ਦਾਈ ਖ਼ਬਰ: ਤੇਜ਼ ਰਫ਼ਤਾਰ ਗੱਡੀ ਨੇ ਲਪੇਟ 'ਚ ਲਿਆ ਨੌਜਵਾਨ, ਹਨ੍ਹੇਰਾ ਹੋਣ ਕਾਰਨ ਉਪਰੋਂ ਲੰਘਦੇ ਰਹੇ ਕਈ ਵਾਹਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8