ਸਰਕਾਰੀ ਜ਼ਮੀਨਾਂ ’ਤੇ ਕਬਜ਼ਿਆਂ ਨੂੰ ਲੈ ਕੇ ਕਮਿਸ਼ਨਰ ਦੀ ਚਿਤਾਵਨੀ, ਕਿਹਾ- ਅਜਿਹੇ ਕਬਜ਼ੇ ਨਹੀਂ ਕੀਤੇ ਜਾਣਗੇ ਬਰਦਾਸ਼ਤ

Saturday, Jul 27, 2024 - 03:03 PM (IST)

ਸਰਕਾਰੀ ਜ਼ਮੀਨਾਂ ’ਤੇ ਕਬਜ਼ਿਆਂ ਨੂੰ ਲੈ ਕੇ ਕਮਿਸ਼ਨਰ ਦੀ ਚਿਤਾਵਨੀ, ਕਿਹਾ- ਅਜਿਹੇ ਕਬਜ਼ੇ ਨਹੀਂ ਕੀਤੇ ਜਾਣਗੇ ਬਰਦਾਸ਼ਤ

ਅੰਮ੍ਰਿਤਸਰ (ਰਮਨ)-ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸ. ਡੀ. ਐੱਮ. ਅੰਮ੍ਰਿਤਸਰ-2 ਅਮਰਜੀਤ ਸਿੰਘ ਦੇ ਹੁਕਮਾਂ ਅਨੁਸਾਰ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ, ਐੱਸ. ਐੱਚ. ਓ. ਛੇਹਰਟਾ ਰੋਬਿਨ ਹੰਸ, ਨਿਗਮ ਦੇ ਪੁਲਸ ਮੁਲਾਜ਼ਮ, ਸਿਵਲ ਵਿਭਾਗ ਕਰਮਚਾਰੀਆਂ ਅਤੇ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਸਮੁੱਚੀ ਟੀਮ ਦੀ ਅਗਵਾਈ ਹੇਠ ਪਿੰਡ ਗੁਰੂ ਕੀ ਵਡਾਲੀ ਵਿਚ 2.5 ਏਕੜ ਜ਼ਮੀਨ ਜੋ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਜਾਇਦਾਦ ਹੈ, ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਇਸ ਜ਼ਮੀਨ ’ਤੇ ਕੁਝ ਸ਼ਰਾਰਤੀ ਅਨਸਰਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ।

ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਹਿੱਸਿਆਂ ਵਿਚ ਨਿਗਮ ਦੀ ਕਾਫੀ ਜਾਇਦਾਦ ਹੈ, ਜਿਸ ਦਾ ਰਿਕਾਰਡ ਪਟਵਾਰੀ ਦੀ ਮਦਦ ਨਾਲ ਭੂਮੀ ਵਿਭਾਗ ਵੱਲੋਂ ਸੰਭਾਲਿਆ ਜਾਂਦਾ ਹੈ। ਕੋਟ ਖਾਲਸਾ ਨੇੜੇ ਪਿੰਡ ਵਡਾਲੀ ਕੀ ਗੁਰੂ ਦੀ ਕੁੱਲ 97 ਕਨਾਲ ਜ਼ਮੀਨ ਹੈ, ਜਿਸ ’ਤੇ ਸ਼ਰਾਰਤੀ ਅਨਸਰਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਉਨ੍ਹਾਂ ਦੱਸਿਆ ਕਿ ਐੱਸ. ਡੀ. ਐੱਮ. ਅੰਮ੍ਰਿਤਸਰ-2 ਅਮਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਨੇ ਕਾਰਵਾਈ ਕਰਦੇ ਹੋਏ 2.5 ਏਕੜ ਜ਼ਮੀਨ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਵੀ ਸਮਾਂ ਆਉਣ ’ਤੇ ਆਪਣੇ ਕਬਜ਼ੇ ਵਿਚ ਲੈ ਲਈ ਜਾਵੇਗੀ। ਇਸ ਤੋਂ ਪਹਿਲਾਂ ਵੀ ਗੁਰੂ ਕੀ ਵਡਾਲੀ ਵਿਚ ਟੀਮ ਵੱਲੋਂ 6 ਕਨਾਲ 15 ਮਰਲੇ ਜ਼ਮੀਨ ’ਤੇ ਕਬਜ਼ਾ ਕੀਤਾ ਗਿਆ ਸੀ। ਜ਼ਮੀਨ ਦੇ ਚਾਰੇ ਪਾਸੇ ਨਗਰ ਨਿਗਮ ਅੰਮ੍ਰਿਤਸਰ ਦੀ ਮਾਲਕੀ ਦੇ ਸਾਈਨ ਬੋਰਡ ਲਗਾਏ ਗਏ ਹਨ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਕਮਿਸ਼ਨਰ ਨੇ ਚਿਤਾਵਨੀ ਦਿੱਤੀ ਕਿ ਨਗਰ ਨਿਗਮ ਅੰਮ੍ਰਿਤਸਰ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦੀ ਸਾਰੀ ਜਾਇਦਾਦ ’ਤੇ ਕਬਜ਼ਾ ਕਰ ਲਵੇਗੀ, ਇਸ ਲਈ ਲੋਕ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਈਨ ਬੋਰਡ ਹਟਾਉਣ ਜਾਂ ਜ਼ਮੀਨ ’ਤੇ ਦੁਬਾਰਾ ਕਬਜ਼ਾ ਕਰਨ ਦੀ ਹਿੰਮਤ ਕਰਦਾ ਹੈ ਤਾਂ ਨਿਗਮ ਐੱਫ. ਆਈ. ਆਰ ਵੀ ਦਰਜ ਕਰਵਾਏਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News