ਨਿਗਮ ਨੇ 988 ਪ੍ਰਾਪਰਟੀ ਟੈਕਸ ਰਿਟਰਨਾਂ ਨਾਲ 1.13 ਕਰੋੜ ਰੁਪਏ ਦਾ ਟੈਕਸ ਕੀਤਾ ਇਕੱਠਾ
Tuesday, Sep 17, 2024 - 02:27 PM (IST)
ਅੰਮ੍ਰਿਤਸਰ (ਰਮਨ)-ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਵਿਭਾਗ ਰੋਜ਼ਾਨਾ ਟੈਕਸ ਦੀ ਵਸੂਲੀ ਕਰ ਰਿਹਾ ਹੈ, ਜਿਸ ਕਾਰਨ ਨਗਰ ਨਿਗਮ ਨੇ 988 ਪ੍ਰਾਪਰਟੀ ਟੈਕਸ ਰਿਟਰਨਾਂ ਰਾਹੀਂ 1.13 ਕਰੋੜ ਰੁਪਏ ਦਾ ਟੈਕਸ ਇਕੱਠਾ ਕੀਤਾ ਹੈ। ਇਸ ਦੇ ਨਾਲ ਹੀ ਨਿਗਮ ਵੱਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਹਰ ਰੋਜ਼ ਵੱਡੀ ਗਿਣਤੀ ਲੋਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਰਹੇ ਹਨ। ਇਸ ਦੇ ਨਾਲ ਹੀ ਇਸ ਵਿੱਤੀ ਸਾਲ ’ਚ 1 ਅਪ੍ਰੈਲ 2024 ਤੋਂ ਹੁਣ ਤੱਕ 13.10 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਇਕੱਠਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ
ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਨੇ ਦੱਸਿਆ ਕਿ ਪਿਛਲੇ ਸਾਲ 17 ਤੋਂ 30 ਸਤੰਬਰ ਤੱਕ 13.50 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਵਸੂਲਿਆ ਗਿਆ ਸੀ। ਇਸ ਵਿੱਤੀ ਵਰ੍ਹੇ ’ਚ ਵੀ 30 ਸਤੰਬਰ ਤੱਕ ਕੁੱਲ 27 ਕਰੋੜ ਰੁਪਏ ਤੋਂ ਵੱਧ ਦਾ ਪ੍ਰਾਪਰਟੀ ਟੈਕਸ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦੇ ਸਾਰੇ ਸੀ. ਐੱਫ. ਸੀ ਸੈਂਟਰ ਟੈਕਸ ਵਸੂਲੀ ਲਈ ਖੁੱਲ੍ਹੇ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8