ਆਮ ਆਦਮੀ ਪਾਰਟੀ ਛੱਡ ਭਾਜਪਾ ''ਚ ਸ਼ਾਮਲ ਹੋਏ ਕੌਂਸਲਰ ਨੇ ਮੁੜ ''ਆਪ'' ''ਚ ਕੀਤੀ ਵਾਪਸੀ

11/16/2023 3:02:29 PM

ਅਜਨਾਲਾ (ਗੁਰਜੰਟ)- ਸਥਾਨਿਕ ਸ਼ਹਿਰ ਅਜਨਾਲਾ ਤੋਂ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਕੌਂਸਲਰ ਰਾਜਬੀਰ ਕੌਰ ਚਾਹਲ ਨੇ ਅੱਜ ਘਰ ਵਾਪਸੀ ਕਰਦਿਆਂ ਮੁੜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਘਰ ਵਾਪਸੀ ਕਰਨ ਵਾਲੀ  ਕੌਂਸਲਰ ਰਾਜਬੀਰ ਕੌਰ ਚਾਹਲ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦਾ ਮਫ਼ਲਰ ਪਾ ਕੇ ਸਨਮਾਨਿਤ ਕੀਤਾ ਤੇ ਪਾਰਟੀ 'ਚ ਆਉਣ 'ਤੇ ਜੀ ਆਇਆ ਨੂੰ ਕਿਹਾ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

ਜ਼ਿਕਰਯੋਗ ਹੈ ਕਿ ਉਕਤ ਕੌਂਸਲਰ ਨੇ ਅਕਾਲੀ ਦਲ ਵੱਲੋਂ ਕੌਂਸਲਰ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ, ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਭਾਜਪਾ ਆਗੂ ਬੋਨੀ ਅਜਨਾਲਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਅਤੇ ਅੱਜ ਫਿਰ ਆਮ ਆਦਮੀ ਪਾਰਟੀ 'ਚ ਵਾਪਸੀ ਕੀਤੀ ਹੈ।

ਇਹ ਵੀ ਪੜ੍ਹੋ-  ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News