ਕੰਦੋਵਾਲੀ ਕਤਲ ਮਾਮਲੇ ਦੇ ਦੋਸ਼ੀ ਅੰਮ੍ਰਿਤਪਾਲ ਨੂੰ ਅਦਾਲਤ ਨੇ ਭੇਜਿਆ ਜੇਲ੍ਹ

Saturday, Apr 06, 2024 - 02:37 PM (IST)

ਅਜਨਾਲਾ(ਨਿਰਵੈਲ)-ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਵਿਖੇ ਬੀਤੇ ਕੱਲ ਆਪਣੀ ਬਜ਼ੁਰਗ ਮਾਤਾ, ਭਰਜਾਈ ਅਤੇ ਮਾਸੂਮ ਭਤੀਜੇ ਨੂੰ ਮੌਤ ਦੇ ਘਾਟ ਉਤਾਰਨ ਦੇ ਵਾਲੇ ਦੋਸ਼ੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਬੀਤੇ ਦਿਨੀਂ ਆਪਣੀ ਮਾਤਾ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰੱਥਬੀਰ ਸਿੰਘ ਦਾ ਕਤਲ ਕਰਨ ਉਪਰੰਤ ਅੰਮ੍ਰਿਤਪਾਲ ਸਿੰਘ ਨੇ ਖ਼ੁਦ ਪੁਲਸ ਮੂਹਰੇ ਸਰੰਡਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਥਾਣਾ ਝੰਡੇਰ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਥਾਣਾ ਝੰਡੇਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਝੰਡੇਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਕੱਲ੍ਹ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਉਸ ਨੂੰ ਨਿਆਂਇਕ ਹਿਰਾਸਤ ਅੰਮ੍ਰਿਤਸਰ ਜੇਲ੍ਹ ਭੇਜ ਦਿੱਤਾ ਹੈ। ਓਧਰ ਤਿੰਨਾਂ ਮ੍ਰਿਤਕਾਂ ਮਨਬੀਰ ਕੌਰ, ਅਵਨੀਤ ਕੌਰ ਅਤੇ ਸਮਰੱਥਬੀਰ ਸਿੰਘ ਦਾ ਸਿਵਲ ਹਸਪਤਾਲ ਅਜਨਾਲਾ ਵਿਖੇ ਪੋਸਟਮਾਰਟਮ ਹੋ ਗਿਆ ਸੀ । ਮ੍ਰਿਤਕ ਮਨਬੀਰ ਕੌਰ ਦਾ ਪਤੀ ਸਰਬਜੀਤ ਸਿੰਘ ਜੋ ਕਿ ਝਾਰਖੰਡ ਵਿਖੇ ਪੁਲਸ ਵਿਚ ਨੌਕਰੀ ਕਰਦਾ ਹੈ, ਕੱਲ੍ਹ ਦੇਰ ਸ਼ਾਮ ਆਪਣੇ ਘਰ ਪਹੁੰਚਿਆਂ ਅਤੇ ਮਾਸੂਮ ਸਮਰੱਥਬੀਰ ਸਿੰਘ ਦਾ ਪਿਤਾ ਪ੍ਰਿਤਪਾਲ ਸਿੰਘ ਵੀ ਸਵੇਰ ਸਮੇਂ ਵਿਦੇਸ਼ ਤੋਂ ਵਾਪਸ ਆ ਗਿਆ ਹੈ। ਸਰਬਜੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਪਰਿਵਾਰ ਦੇ ਹੋਰਨਾਂ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News