ਘਰ ਜਾ ਰਹੇ ਡੇਅਰੀ ਮਾਲਕ ''ਤੇ ਅਣਪਛਾਤੇ ਲੋਕਾਂ ਨੇ ਕੀਤਾ ਹਮਲਾ, ਵੱਢਿਆ ਗੁੱਟ
01/10/2023 6:17:26 PM

ਗੁਰਦਾਸਪੁਰ (ਵਿਨੋਦ)- ਬੀਤੀ ਦੇਰ ਸ਼ਾਮ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਡੇਅਰੀ ਮਾਲਕ 'ਤੇ ਹਮਲਾ ਕਰਕੇ ਜਖ਼ਮੀ ਕਰ ਦਿੱਤਾ। ਇਹ ਘਟਨਾ ਉਦੋਂ ਵਾਪਰੀ ਜਦ ਉਹ ਡੇਅਰੀ ਬੰਦ ਕਰਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ। ਜ਼ਖ਼ਮੀ ਡੇਅਰੀ ਮਾਲਕ ਨੂੰ ਗੁਰਦਾਸਪੁਰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਤਾਰ ਸਜਾ ਕੇ ਨਤਮਸਤਕ ਹੋਏ ਰਾਹੁਲ ਗਾਂਧੀ
ਹਸਪਤਾਲ ਵਿਚ ਦਾਖ਼ਲ ਡੇਅਰੀ ਮਾਲਕ ਦਵਿੰਦਰ ਪਾਲ ਸਿੰਘ ਵਾਸੀ ਪਿੰਡ ਬਰਨਾਲਾ ਨੇ ਦੱਸਿਆ ਕਿ ਉਹ ਪਿੰਡ ਹੱਲਾ ਚਾਹੀਆ ਭੱਠਾ ਕਾਲੋਨੀ ਮੋੜ 'ਤੇ ਦੁੱਧ ਦੀ ਡੇਅਰੀ ਦੀ ਦੁਕਾਨ ਕਰਦਾ ਹੈ। ਬੀਤੀ ਸ਼ਾਮ ਲਗਭਗ 7 ਵਜੇ ਉਹ ਦੁਕਾਨ ਬੰਦ ਕਰਕੇ ਜਦ ਵਾਪਸ ਪਿੰਡ ਜਾ ਰਿਹਾ ਸੀ ਤਾਂ ਪਿੰਡ ਹੱਲਾ ਚਾਹੀਆ ਦੇ ਕੋਲ ਦੋ ਅਣਪਛਾਤੇ ਹਮਲਾਵਾਰਾਂ ਨੇ ਉਸ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਸ੍ਰੀ ਗੁਰੂ ਰਾਮਦਾਸ ਏਅਰਪੋਰਟ ਪਹੁੰਚੇ ਰਾਹੁਲ ਗਾਂਧੀ, ਹੋਇਆ ਨਿੱਘਾ ਸਵਾਗਤ
ਇਸ ਹਮਲੇ ਵਿਚ ਉਸ ਦੇ ਹੱਥ ਦਾ ਗੁੱਟ ਕੱਟਿਆ ਗਿਆ, ਪਰ ਉਹ ਮੁਲਜ਼ਮਾਂ ਤੋਂ ਬਚ ਕੇ ਭੱਜਣ ’ਚ ਸਫ਼ਲ ਹੋ ਗਿਆ। ਜ਼ਖ਼ਮੀ ਦਾ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ। ਡੀ.ਐੱਸ.ਪੀ ਰਿਪੁਤਪਨ ਸਿੰਘ ਨੇ ਦੱਸਿਆ ਕਿ ਅਸੀਂ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਲਿਆ ਜਾ ਰਿਹਾ ਹੈ। ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।