ਕੈਨੇਡਾ ਤੋਂ ਆਈ ਹਰਭੇਜ ਸਿੰਘ ਦੀ ਮ੍ਰਿਤਕ ਦੇਹ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਕੀਤਾ ਅੰਤਿਮ ਸੰਸਕਾਰ

Monday, Nov 27, 2023 - 12:56 PM (IST)

ਕੈਨੇਡਾ ਤੋਂ ਆਈ ਹਰਭੇਜ ਸਿੰਘ ਦੀ ਮ੍ਰਿਤਕ ਦੇਹ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਕੀਤਾ ਅੰਤਿਮ ਸੰਸਕਾਰ

ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਵਿੰਡ ਤੋਂ ਦੁਖ ਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ ਸੱਤ ਮਹੀਨੇ ਪਹਿਲਾਂ ਕੈਨੇਡਾ 'ਚ ਹਰਭੇਜ ਸਿੰਘ ਉਮਰ 31 ਸਾਲ ਪੁੱਤਰ ਜੋਗਿੰਦਰ ਸਿੰਘ ਵਾਸੀ ਮੀਆਂਵਿੰਡ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਜਿਸਦੀ ਮ੍ਰਿਤਕ ਦੇਹ ਅੱਜ ਪਿੰਡ ਮੀਆਂਵਿੰਡ ਪੁੱਜੀ, ਪੁੱਤਰ ਦੀ ਲਾਸ਼ ਨੂੰ ਵੇਖ ਕੇ ਪਰਿਵਾਰ ਦਾ ਰੋ-ਰੋ ਬੁਰਾ ਹੈ। ਪਰਿਵਾਰ ਵੱਲੋਂ ਅੱਜ ਰੀਤੀ-ਰਿਵਾਜ਼ਾਂ ਨਾਲ ਹਰਭੇਜ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ- ਵਿਆਹ ਤੋਂ ਪਰਤ ਰਹੇ ਬਰਾਤੀਆਂ ਨਾਲ ਵਾਪਰਿਆ ਭਾਣਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ

PunjabKesari

ਪਰਿਵਾਰਿਕ ਮੈਂਬਰਾ ਦੱਸਿਆ ਕਿ ਹਰਭੇਜ ਪਹਿਲਾਂ ਸੱਤ ਸਾਲ ਦੁਬਈ ਵਿਚ ਡਰਾਈਵਰ ਦੀ ਨੌਕਰੀ ਕਰਨ ਉਪਰੰਤ ਹੁਣ ਸੱਤ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਜਿੱਥੇ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਕੈਨੇਡਾ ਵਿਚ ਲਗਾਤਾਰ ਹੋ ਰਹੀਆਂ ਮੌਤਾਂ 'ਤੇ ਪਰਿਵਾਰਿਕ ਮੈਂਬਰਾ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਇਸਦੇ ਕਾਰਨਾ ਦਾ ਵੀ ਪਤਾ ਸਰਕਾਰਾਂ ਨੂੰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਕੈਨੇਡਾ 'ਚ ਪੰਜਾਬ ਦੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। 

ਇਹ ਵੀ ਪੜ੍ਹੋ- ਪੁਲਸ ਤੇ BSF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਪਿਸਤੌਲ ਤੇ ਦੋ ਮੈਗਜ਼ੀਨ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News