ਭੇਤਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

Thursday, Jun 08, 2023 - 06:18 PM (IST)

ਚੌਗਾਵਾਂ (ਹਰਜੀਤ)- ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲੀ ਨੇੜੇ ਨਹਿਰ ਦੀ ਪਟੜੀ 'ਤੇ ਖੜੀ ਲਾਵਾਰਸ ਆਲਟੋ ਗੱਡੀ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਦੇ ਮੂੰਹ ਵਿੱਚੋਂ ਝੱਗ ਵਗਕੇ ਸੁੱਕੀ ਹੋਈ ਸੀ। ਇਸ ਘਟਨਾ ਦੀ ਸੂਚਨਾ ਤੋਂ ਬਾਅਦ ਪਿੰਡ 'ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ-  ਗੁਰਦੁਆਰਾ ਸਾਹਿਬ ’ਚ  ਸੰਨੀ ਦਿਓਲ ਵੱਲੋਂ ਗਦਰ-2 ਦੀ ਸ਼ੂਟਿੰਗ 'ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

ਸਥਾਨਕ ਵਿਅਕਤੀ ਜਗਬੀਰ ਸਿੰਘ ਵੱਲੋਂ ਅੱਜ ਇਸਦੀ ਸੂਚਨਾ ਪੁਲਸ ਥਾਣਾ ਲੋਪੋਕੇ ਦੇ ਮੁੱਖ ਅਫ਼ਸਰ ਹਰਪਾਲ ਸਿੰਘ ਸੋਹੀ ਨੂੰ ਦਿੱਤੀ ਗਈ । ਐੱਸ.ਐਚ.ਓ. ਹਰਪਾਲ ਸਿੰਘ, ਏ.ਐੱਸ.ਆਈ.ਪਰਗਟ ਸਿੰਘ ਤੇ ਕਾਂਸਟੇਬਲ ਸ਼ਮਸ਼ੇਰ ਸਿੰਘ ਘਟਨਾ ਸਥਾਨ ਤੇ ਪਹੁੰਚੇ । ਨੌਜਵਾਨ ਡਰਾਈਵਰ ਸੀਟ ਤੇ ਮ੍ਰਿਤਕ ਪਾਇਆ ਗਿਆ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News