ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮਜ਼ਦੂਰ ਦੀ ਮੌਤ

03/30/2024 5:58:02 PM

ਬਟਾਲਾ (ਸਾਹਿਲ)- ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਮਜ਼ਦੂਰ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਮਾਲੇਵਾਲ ਦੇ ਇੰਚਾਰਜ ਐੱਸ.ਆਈ ਜਗਬੀਰ ਸਿੰਘ ਤੇ ਹੌਲਦਾਰ ਗੁਰਜੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਤਰਸੇਮ ਮਸੀਹ ਪੁੱਤਰ ਬਰਕਤ ਮਸੀਹ ਵਾਸੀ ਹਰਦੋਰਵਾਲ ਕਲਾਂ, ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ, ਬੀਤੀ ਦੇਰ ਸ਼ਾਮ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। 

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਜਦੋਂ ਇਹ ਫਤਿਹਗੜ੍ਹ ਚੂੜੀਅ ਅਤੇ ਰਮਦਾਸ ਦਰਮਿਆਨ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਸ ਦੀ ਸੜਕ ’ਤੇ ਡਿੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਚੌਥੀ ਇੰਚਾਰਜ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਅਣਪਛਾਤੇ ਵਾਹਨ ਦੇ ਚਾਲਕ ਵਿਰੁੱਧ ਮ੍ਰਿਤਕ ਦੇ ਬੇਟੇ ਜਗੀਰ ਸਿੰਘ ਦੇ ਬਿਆਨਾਂ ’ਤੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News