ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਗੋਲ ਗੱਪੀਆਂ ਦੀ ਰੇਹੜੀ ਕੋਲ ਖੜ੍ਹੇ ਵਿਅਕਤੀ ਦੀ ਮੌਤ

Friday, Jul 05, 2024 - 11:54 AM (IST)

ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਗੋਲ ਗੱਪੀਆਂ ਦੀ ਰੇਹੜੀ ਕੋਲ ਖੜ੍ਹੇ ਵਿਅਕਤੀ ਦੀ ਮੌਤ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਕਸਬਾ ਬਹਿਰਾਮਪੁਰ ਵਿਖੇ ਇੱਕ ਵਿਅਕਤੀ ਦੀ ਤੇਜ਼ ਰਫਤਾਰ ਟਰੱਕ ਹੇਠਾਂ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਾਂਚ ਅਧਿਕਾਰੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਖਿਲ ਮਹਾਜਨ ਪੁੱਤਰ ਅਸ਼ੋਕ ਮਹਾਜਨ ਵਾਸੀ ਗੁਰਦੁਆਰਾ ਵਾਲੀ ਗਲੀ, ਛੋਟਾ ਬਾਜ਼ਾਰ ਬਹਿਰਾਮਪੁਰ ਨੇ ਦੱਸਿਆ ਕਿ ਮੇਰਾ ਭਰਾ  ਸਾਹਿਲ ਮਹਾਜਨ ਆਪਣੇ ਘਰ ਤੋਂ ਆਰੇ ਵਾਲਾ ਚੋਂਕ ਬਹਿਰਾਮਪੁਰ ਦੇ ਦੁਸਹਿਰਾ ਗਰਾਊਂਡ ਨੇੜੇ ਗੋਲ ਗੱਪਿਆਂ ਦੀ ਰੇਹੜੀ ਕੋਲ ਖੜ੍ਹਾ ਸੀ। 

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਇਸ ਦੌਰਾਨ ਗੁਰਦਾਸਪੁਰ ਸਾਈਡ ਵੱਲੋਂ ਇੱਕ ਤੇਜ਼ ਰਫ਼ਤਾਰ ਟਰੱਕ ਪੀਬੀ 08 ਡੀ. ਐੱਸ. 4721 ਆਇਆ ਜਿਸ ਵੱਲੋਂ ਮੇਰੇ ਖੜ੍ਹੇ ਭਰਾ ਸਾਹਿਲ ਮਹਾਜਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅਸੀਂ ਤਰੁੰਤ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਟਰੱਕ ਚਾਲਕ ਸੁਖਦੇਵ ਕੁਮਾਰ ਪੁੱਤਰ ਚਰਨ ਦਾਸ ਵਾਸੀ ਜੋਗਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News