ਸੁੱਤੇ ਪਏ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ, ਪਰਿਵਾਰ ਨੇ ਓਵਰਡੋਜ਼ ਦਾ ਜਤਾਇਆ ਸ਼ੱਕ

Thursday, Jul 04, 2024 - 05:25 PM (IST)

ਸੁੱਤੇ ਪਏ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ, ਪਰਿਵਾਰ ਨੇ ਓਵਰਡੋਜ਼ ਦਾ ਜਤਾਇਆ ਸ਼ੱਕ

ਹਰਸ਼ਾ ਛੀਨਾ (ਭੱਟੀ)-ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿਖੇ ਸੁੱਤੇ ਪਏ ਇਕ (23) ਸਾਲ ਦੇ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦਲਿਤ ਭਾਈਚਾਰੇ ਨਾਲ ਸਬੰਧਤ ਨੌਜਵਾਨ ਪ੍ਰਤਾਪ ਸਿੰਘ ਪੁੱਤਰ ਚੰਨ ਸਿੰਘ ਜੋ ਕਿ ਬੀਤੀ ਰਾਤ ਕੋਠੇ ਉੱਤੇ ਸੁੱਤਾ ਪਿਆ ਸੀ, ਉਸ ਦੀ ਮੌਤ ਹੋ ਗਈ, ਜਿਸ ਸਬੰਧੀ ਪਰਿਵਾਰ ਵਾਲਿਆਂ ਨੂੰ ਸਵੇਰੇ ਇਸ ਬਾਰੇ ਪਤਾ ਲੱਗਾ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਬਹੁਤ ਹੀ ਗਰੀਬ ਹਨ ਤੇ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ ਜਦ ਕਿ ਉਸਦਾ ਲੜਕਾ ਗਲਤ ਸੰਗਤ ਵਿਚ ਪੈ ਕੇ ਨਸ਼ੇ ਕਰਨ ਲੱਗ ਪਿਆ ਜਿਸ ਨੂੰ ਕਈ ਵਾਰ ਰੋਕਿਆ ਪਰ ਉਹ ਨਹੀਂ ਸਮਝਿਆ। ਉਨ੍ਹਾਂ ਅੱਗੇ ਦੱਸਿਆ ਕਿ ਬੀਤੀ ਰਾਤ ਇਹ ਰੋਜ਼ਾਨਾ ਦੀ ਤਰ੍ਹਾਂ ਕੋਠੇ ਦੀ ਛੱਤ 'ਤੇ ਸੌਣ ਚਲਾ ਗਿਆ ਤੇ ਅੱਜ ਜਦੋਂ ਸਵੇਰੇ ਜਾ ਕੇ ਵੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਤੇ ਸਾਨੂੰ ਸ਼ੱਕ ਹੈ ਕਿ ਨਸ਼ਾ ਜ਼ਿਆਦਾ ਕਰਨ ਕਰ ਕੇ ਹੀ ਇਸ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News