ਜੇ. ਸੀ. ਬੀ. ਹਾਈਡ੍ਰਾ ਦੀ ਟੱਕਰ ਨਾਲ ਰਿਕਸ਼ਾ ਸਵਾਰ ਔਰਤ ਦੀ ਮੌਤ

02/25/2024 4:24:33 PM

ਚੌਕ ਮਹਿਤਾ (ਪਾਲ)-ਕਸਬੇ ਦੀ ਘੁਮਾਣ ਰੋਡ ’ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਰਿਕਸ਼ਾ ਸਵਾਰ ਔਰਤ ਦੀ ਜੇ. ਸੀ. ਬੀ. ਹਾਈਡ੍ਰਾ ਦੀ ਟੱਕਰ ਨਾਲ ਮੌਤ ਹੋ ਗਈ, ਜਦਕਿ ਰਿਕਸ਼ਾ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਇਹ ਵੀ ਪੜ੍ਹੋ :  ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਂ ਦਾ ਇਕੋ-ਇਕ ਸਹਾਰਾ ਸੀ ਗੁਰਜੰਟ

ਜਾਣਕਾਰੀ ਅਨੁਸਾਰ 55 ਸਾਲਾ ਔਰਤ ਰਿਕਸ਼ੇ ’ਤੇ ਸਵਾਰ ਹੋ ਕੇ ਆਪਣੀ ਧੀ ਨੂੰ ਮਿਲਣ ਲਈ ਖੱਬੇ ਰਾਜਪੂਤਾਂ ਨੂੰ ਜਾ ਰਹੀ ਸੀ ਕਿ ਪਿੰਡ ਚੂੰਗ ਕੋਲ ਪਿੱਛੋਂ ਆ ਰਹੀ ਜੇ. ਸੀ. ਬੀ. ਹਾਈਡ੍ਰਾ ਨੇ ਰਿਕਸ਼ੇ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਰਿਕਸ਼ਾ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਰਿਕਸ਼ਾ ਚਾਲਕ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਬੀਰ ਕੌਰ ਵਾਸੀ ਪਿੰਡ ਅਗਰਵਾਲ ਜ਼ਿਲ੍ਹਾ ਗੁਰਦਾਸਪੁਰ ਥਾਣਾ ਕਿਲਾ ਲਾਲ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਨਾਬਾਲਗ ਬੱਚੇ ਦੀ ਪਰਿਵਾਰ ਨੂੰ ਚਿਤਾਵਨੀ, ਕਿਹਾ- 'ਪੜ੍ਹਾਈ ਤਾਂ ਕਰਾਂਗਾ ਜੇਕਰ....'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News