ਅਣਪਛਾਤੇ ਵਾਹਨ ਦੀ ਸਾਈਡ ਵੱਜਣ ਨਾਲ ਨੌਜਵਾਨ ਦੀ ਮੌਤ

Tuesday, Jun 13, 2023 - 10:47 AM (IST)

ਅਣਪਛਾਤੇ ਵਾਹਨ ਦੀ ਸਾਈਡ ਵੱਜਣ ਨਾਲ ਨੌਜਵਾਨ ਦੀ ਮੌਤ

ਝਬਾਲ (ਨਰਿੰਦਰ)- ਪੁਲਸ ਥਾਣਾ ਝਬਾਲ ਅਧੀਨ ਆਉਂਦੇ ਰਾਮ ਰੌਣੀ ਤੋਂ ਚੱਕ ਸੁੰਦਰ ਚੌਂਕ ਵਿਚ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਵਲੋਂ ਮਾਰੀ ਸਾਈਡ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਰਾਮ ਰੌਣੀ ਪਿੰਡ ਦਾ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਜੋ ਕਿ ਰਾਤ ਦੇ ਹਨੇਰੇ ਵਿਚ ਸੜਕ ’ਤੇ ਪੈਦਲ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਜ਼ੋਰ ਨਾਲ ਫੇਟ (ਸਾਈਡ) ਮਾਰ ਦਿੱਤੀ, ਜਿਸ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ

ਸਵੇਰੇ ਦਿਨ ਚੜ੍ਹਨ ’ਤੇ ਲੋਕਾਂ ਨੂੰ ਪਤਾ ਲੱਗਣ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ’ਤੇ ਥਾਣਾ ਮੁਖੀ ਕੇਵਲ ਸਿੰਘ ਨੇ ਪੁਲਸ ਪਾਰਟੀ ਨਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਕੇਵਲ ਸਿੰਘ ਅਨੁਸਾਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਜੇਲ੍ਹ 'ਚ ਦਾਖ਼ਲ ਹੋਇਆ ਡਰੋਨ, ਅੱਧੀ ਰਾਤ ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News